ਬਠਿੰਡਾ : ਗੈਂਗਸਟਰਾਂ ਅਤੇ ਅੱਤਵਾਦੀਆਂ ਨਾਲ ਗਠਜੋੜ ਦੇ ਮਾਮਲੇ ਨੂੰ ਲੈ ਕੇ NIA ਦੀ ਟੀਮ ਨੇ ਬੁੱਧਵਾਰ ਸਵੇਰੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚ ਛਾਪੇਮਾਰੀ ਕੀਤੀ ਹੈ। ਐਨਆਈਏ ਦੀ ਟੀਮ ਜ਼ਿਲ੍ਹਾ ਬਠਿੰਡਾ, ਮੁਕਤਸਰ ਸਾਹਿਬ ਅਤੇ ਮਾਨਸਾ ਵਿੱਚ ਛਾਪੇਮਾਰੀ ਕਰ ਰਹੀ ਹੈ। ਸੂਤਰਾਂ ਮੁਤਾਬਕ ਐਨਆਈਏ ਨੇ ਬਠਿੰਡਾ ਰੋਡ ਬਾਈਪਾਸ ਸਥਿਤ ਗਰੀਨ ਐਵੀਨਿਊ ਸਥਿਤ ਇੱਕ ਘਰ ਵਿੱਚ ਛਾਪਾ ਮਾਰਿਆ ਹੈ। ਪਤਾ ਲੱਗਾ ਹੈ ਕਿ ਐਨਆਈਏ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲਿਆਂ ਨੂੰ ਫੜਨ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਦੂਜੇ ਪਾਸੇ ਐਨ.ਆਈ.ਏ ਨੇ ਸ੍ਰੀ ਮੁਕਤਸਰ ਸਾਹਿਬ ਵਿੱਚ ਅਮਨਦੀਨ ਨਾਮ ਦੇ ਵਿਅਕਤੀ ਦੇ ਘਰ ਛਾਪਾ ਮਾਰਿਆ ਹੈ, ਜੋ ਕਿ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹੈ। ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ NIA ਦੀ ਟੀਮ ਗੈਂਗਸਟਰਾਂ ਅਤੇ ਅੱਤਵਾਦੀਆਂ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕਰ ਰਹੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly