ਹਿਮਾਚਲ ਪ੍ਰਦੇਸ਼ ਵਿੱਚ ਰਾਤ ਦਾ ਕਰਫਿਊ ਲਾਗੂ

ਸ਼ਿਮਲਾ (ਸਮਾਜ ਵੀਕਲੀ):   ਹਿਮਾਚਲ ਪ੍ਰਦੇਸ਼ ਸਰਕਾਰ ਨੇ ਕਰੋਨਾ ਕੇਸਾਂ ਦੀ ਵਧਦੀ ਗਿਣਤੀ ਕਾਰਨ ਬੁੱਧਵਾਰ ਤੋਂ ਸੂਬੇ ਵਿੱਚ ਰਾਤ ਦਾ ਕਰਫਿਊ ਲਗਾ ਦਿੱਤਾ ਹੈ। ਇਸ ਸਬੰਧ ਵਿੱਚ ਕੈਬਨਿਟ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕੀਤੀ। ਸਰਕਾਰ ਵੱਲੋਂ ਜਾਰੀ ਬਿਆਨ ਅਨੁਸਾਰ ਸੂਬੇ ਵਿੱਚ ਅਗਲੇ ਹੁਕਮਾਂ ਤਕ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲੱਗੇਗਾ। ਇਸੇ ਦੌਰਾਨ ਜਨਤਕ ਇਕੱਠਾਂ ’ਤੇ ਵੀ ਪਾਬੰਦੀਆਂ ਲਗਾਈਆਂ ਗਈਆਂ ਹਨ ਤੇ ਕਿਸੇ ਵੀ ਸਮਾਗਮ ਵਿੱਚ ਨਿਰਧਾਰਤ ਸਮਰੱਥਾ ਦੇ ਮੁਕਾਬਲੇ 50 ਫੀਸਦ ਲੋਕ ਹੀ ਇਕੱਠੇ ਹੋ ਸਕਣਗੇ। ਸਰਕਾਰੀ ਹਸਪਤਾਲਾਂ ਵਿੱਚ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੋਦੀ ਨੇ ਪਹਿਲਾਂ ਹਵਾਈ ਯਾਤਰਾ ਰਾਹੀਂ ਫ਼ਿਰੋਜ਼ਪੁਰ ਜਾਣਾ ਸੀ ਪਰ ਐਨ ਮੌਕੇ ਯੋਜਨਾ ਬਦਲੀ: ਚੰਨੀ
Next articleਕਿਸਾਨਾਂ ਦੇ ਵਿਰੋਧ ਕਾਰਨ ਮੋਦੀ ਦਾ ਫ਼ਿਰੋਜ਼ਪੁਰ ਦੌਰਾ ਰੱਦ