ਫ਼ਿਰੋਜ਼ੁਪਰ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਰੋਜ਼ਪੁਰ ਦਾ ਆਪਣਾ ਦੌਰਾ ਰੱਦ ਕਰ ਦਿੱਤਾ, ਜਿੱਥੇ ਉਹ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਵਾਲੇ ਸਨ। ਪ੍ਰਧਾਨ ਮੰਤਰੀ ਨੇ ਰੈਲੀ ਨੂੰ ਸੰਬੋਧਨ ਕਰਨਾ ਸੀ। ਦੌਰਾ ਰੱਦ ਕਰਨ ਦਾ ਕਾਰਨ ਭਾਵੇਂ ਮੌਸਮ ਦੀ ਖਰਾਬੀ ਦੱਸਿਆ ਜਾ ਰਿਹਾ ਹੈ ਪਰ ਕਿਸਾਨਾਂ ਵੱਲੋਂ ਸੜਕ ਜਾਮ ਕੀਤੇ ਜਾਣ ਕਾਰਨ ਉਨ੍ਹਾਂ ਦੌਰਾ ਰੱਦ ਕਰ ਦਿੱਤਾ। ਕਿਸਾਨ ਇਸ ਦੌਰੇ ਦਾ ਵਿਰੋਧ ਕਰ ਰਹੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਿਰੋਜ਼ਪੁਰ ਵਿੱਚ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਪੰਜਾਬ ਪਹੁੰਚੇ। ਸ੍ਰੀ ਮੋਦੀ ਹਵਾਈ ਜਹਾਜ਼ ਰਾਹੀਂ ਬਠਿੰਡਾ ਉਤਰੇ ਅਤੇ ਫਿਰ ਸੜਕ ਰਾਹੀਂ ਭਾਰਤ ਅਤੇ ਪਾਕਿਸਤਾਨ ਦੀ ਸਰਹੱਦ ਦੇ ਨੇੜੇ ਜ਼ਿਲ੍ਹੇ ਵੱਲ ਚੱਲੇ। ਬਠਿੰਡਾ ਵਿੱਚ ਉਨ੍ਹਾਂ ਦਾ ਸਵਾਗਤ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly