ਚੰਡੀਗੜ੍ਹ ’ਚੋਂ ਰਾਤ ਦਾ ਕਰਫਿਊ ਹਟਾਇਆ, ਹੋਟਲ ਤੇ ਬਾਰ ਰਾਤ 12 ਵਜੇ ਤੱਕ ਖੋਲ੍ਹਣ ਦੀ ਪ੍ਰਵਾਨਗੀ

ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਕਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਘਟਣ ਦੇ ਨਾਲ ਯੂਟੀ ਪ੍ਰਸ਼ਾਸਨ ਨੇ ਪਾਬੰਦੀਆਂ ਦੀ ਨਰਮ ਕਰ ਦਿੱਤੀਆਂ। ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੀ ਅਗਵਾਈ ਹੇਠ ਕਰੋਨਾ ਪ੍ਰਬੰਧਾਂ ਦੀ ਹੋਈ ਸਮੀਖਿਆ ਬੈਠਕ ਦੌਰਾਨ ਸ਼ਹਿਰ ਵਿੱਚੋਂ ਰਾਤ ਦਾ ਕਰਫਿਊ ਹਟਾ ਦਿੱਤਾ ਹੈ ਗਿਆ ਹੈ। ਪਹਿਲਾਂ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲੱਗਦਾ ਸੀ। ਹੋਟਲ, ਬਾਰ ਅਤੇ ਰੈਸਟੋਰੈਂਟਾਂ ਨੂੰ ਰਾਤ 12 ਵਜੇ ਤੱਕ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ, ਜੋ ਕਿ ਪਹਿਲਾਂ ਰਾਤ 10.30 ਵਜੇ ਖੋਲ੍ਹੇ ਜਾਂਦੇ ਸਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਸ਼ਮੀਰ: ਮੁਹੱਰਮ ਜਲੂਸ ਦੀ ਕਵਰੇਜ ਕਰ ਰਹੇ ਪੱਤਰਕਾਰਾਂ ਤੇ ਹੋਰਾਂ ’ਤੇ ਪੁਲੀਸ ਦਾ ਲਾਠੀਚਾਰਜ
Next articleਭਾਰਤ ਸਰਕਾਰ ਨੇ ਅਫ਼ਗਾਨ ਨਾਗਰਿਕਾਂ ਲਈ ਐਮਰਜੰਸੀ ਈ-ਵੀਜ਼ੇ ਦਾ ਐਲਾਨ ਕੀਤਾ