ਆਰਥਿਕ ਤੰਗੀ ਕਾਰਨ ਨਿਹਾਲੂਵਾਲ ਦੇ ਗ੍ਰੰਥੀ ਵੱਲੋਂ ਖੁਦਕੁਸ਼ੀ

ਮਹਿਲ ਕਲਾਂ (ਸਮਾਜ ਵੀਕਲੀ):  ਇੱਥੋਂ ਨੇੜਲੇ ਪਿੰਡ ਨਿਹਾਲੂਵਾਲ ਦੇ ਗੁਰਦੁਆਰੇ ਦੇ ਗ੍ਰੰਥੀ ਸਿੰਘ ਨੇ ਆਰਥਿਕ ਤੰਗੀ ਕਾਰਨ ਖੁਦਕੁਸ਼ੀ ਕਰ ਲਈ। ਪਰਮਜੀਤ ਸਿੰਘ (25) ਪੁੱਤਰ ਸਾਧੂ ਸਿੰਘ ਵਾਸੀ ਚੱਕਰ ਪਿੰਡ ਨਿਹਾਲੂਵਾਲ ਦੇ ਗੁਰਦੁਆਰੇ ਵਿੱਚ ਗ੍ਰੰਥੀ ਵਜੋਂ ਸੇਵਾਵਾਂ ਨਿਭਾ ਰਿਹਾ ਸੀ। ਪਰਮਜੀਤ ਸਿੰਘ ਦਾ ਵਿਆਹ ਦੋ ਸਾਲ ਪਹਿਲਾਂ ਹੋਇਆ ਸੀ ਤੇ ਉਹ ਪਤਨੀ ਸਮੇਤ ਪਿੰਡ ਦੇ ਗੁਰਦੁਆਰੇ ਵਿੱਚ ਹੀ ਰਹਿ ਰਿਹਾ ਸੀ। ਆਰਥਿਕ ਤੰਗੀ ਤੋਂ ਪ੍ਰੇਸ਼ਾਨ ਪਰਮਜੀਤ ਸਿੰਘ ਨੇ ਬੀਤੀ ਰਾਤ ਕਮਰੇ ਅੰਦਰ ਲੱਗੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲੀਸ ਥਾਣਾ ਮਹਿਲ ਕਲਾਂ ਦੇ ਏਐੱਸਆਈ ਜਰਨੈਲ ਸਿੰਘ ਨੇ ਦੱਸਿਆ ਕਿ ਪਰਮਜੀਤ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕੀਤੀ ਗਈ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੰਸਦ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਰੱਦ ਕਰਨੇ ਅਸੰਭਵ: ਭਾਜਪਾ ਆਗੂ
Next articleਮੁਲਾਜ਼ਮ ਜਥੇਬੰਦੀਆਂ ਦੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ