ਨਵੀਂ ਦਿੱਲੀ (ਸਮਾਜ ਵੀਕਲੀ): ਨੈਸ਼ਨਲ ਕਾਨਫਰੰਸ ਦੇ ਪ੍ਰਧਾ ਫਾਰੂਕ ਅਬਦੁੱਲਾ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਅਫ਼ਸੋਸ ਹੈ ਕਿ ਪਾਰਟੀ ਨੇ ਜੰਮੂ ਕਸ਼ਮੀਰ ਪੰਚਾਇਤ ਚੋਣਾਂ ਵਿੱਚ ਹਿੱਸਾ ਨਹੀਂ ਲਿਆ। ਪਾਰਟੀ ਨੂੰ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰਨੇ ਚਾਹੀਦੇ ਸਨ। ਉਨ੍ਹਾਂ ਇਥੇ ਸੰਸਦੀ ਸੰਪਰਕ ਸਮਾਗਮ ਵਿੱਚ ਕਿਹਾ ਕਿ ਭਾਰਤ ਵਿਭਿੰਨਤਾ ਵਾਲਾ ਮੁਲਕ ਹੈ ਤੇ ਸਿਰਫ ਇਕ ਧਰਮ ਦੇਸ਼ ਦਾ ਨਿਰਮਾਣ ਨਹੀਂ ਕਰ ਸਕਦਾ। ਉਨ੍ਹਾਂ ਆਸ ਪ੍ਰਗਟਾਈ ਕਿ ਜੰਮੂ ਕਸ਼ਮੀਰ ਵਿੱਚ ਛੇਤੀ ਹੀ ਸਰਕਾਰ ਬਣੇਗੀ ਤੇ ਅਧਿਕਾਰੀ, ਜਨਤਾ ਪ੍ਰਤੀ ਜਵਾਬਦੇਹ ਹੋਣਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly