ਨਵਾਂਸ਼ਹਿਰ /ਕਾਠਗੜ੍ਹ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) : ਨਿਰਮਲ ਸਿੰਘ ਨਿੰਮਾ ਭਰਥਲਾ ਨੂੰ ਬਲਾਚੌਰ ਬਲਾਕ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ ਨਾਲ ਇਲਾਕੇ ਦੇ ਨੌਜਵਾਨਾਂ ਅਤੇ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਨਵੇਂ ਬਣੇ ਪ੍ਰਧਾਨ ਨਿਰਮਲ ਸਿੰਘ ਨਿੰਮਾ ਭਰਥਲਾ ਦਾ ਇੱਥੇ ਪਹੁੰਚਣ ’ਤੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਅਤੇ ਸਥਾਨਕ ਨੌਜਵਾਨਾਂ ਵਲੋਂ ਉਨ੍ਹਾਂ ਦਾ ਬਹੁਤ ਹੀ ਨਿੱਘਾ ਅਤੇ ਉਚੇਚੇ ਤੌਰ ‘ਤੇ ਮਾਨ-ਸਨਮਾਨ ਕੀਤਾ ਗਿਆ। ਇਸ ਉਪਰੰਤ ਨੌਜਵਾਨਾਂ ਦੇ ਇੱਕ ਵੱਡੇ ਕਾਫਲੇ ਦੇ ਰੂਪ ਵਿੱਚ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਜਾ ਕੇ ਮੱਥਾ ਟੇਕਿਆ ਗਿਆ ਅਤੇ ਇਸ ਨਵੀਂ ਜ਼ਿੰਮੇਵਾਰੀ ਲਈ ਪਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ ਗਿਆ। ਇਸ ਖਾਸ ਮੌਕੇ ਉਨ੍ਹਾਂ ਦੇ ਨਾਲ ਤਾਇਆ ਚੇਅਰਮੈਨ ਧਰਮਪਾਲ ਭਰਥਲਾ ਉਚੇਚੇ ਤੌਰ ‘ਤੇ ਹਾਜ਼ਰ ਰਹੇ, ਜਿਨ੍ਹਾਂ ਨੇ ਨਿੰਮਾ ਦੇ ਨਾਲ ਖੜ੍ਹ ਕੇ ਇਸ ਖੁਸ਼ੀ ਨੂੰ ਸਾਂਝਾ ਕੀਤਾ। ਇਸ ਦੇ ਨਾਲ ਹੀ ਰੋਪੜ੍ਹ ਤੋਂ ਅੱਡਾ ਇੰਚਾਰਜ ਬੋਬੀ ਵੀ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਨਵੇਂ ਪ੍ਰਧਾਨ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਨਿਯੁਕਤੀ ‘ਤੇ ਵਧਾਈ ਦਿੱਤੀ ਗਈ।ਇਸ ਮੌਕੇ ਟੋਲ ਪਲਾਜ਼ਾ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly






