ਨੀਰੂ ਮਹੇਸ਼ਵਰੀ ਵੱਲੋਂ ਸਾਂਝੀ ਰਸੋਈ ਨੂੰ 5100 ਰੁਪਏ ਦਾਨ ਵਜੋਂ ਦਿੱਤੇ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਰਹਿਣੁਮਈ ਅਤੇ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜਾਨਾ 450 ਤੋਂ 500 ਗਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਨੀਰੂ ਮਹੇਸ਼ਵਰੀ , ਵਾਸੀ ਉਨਾ ਰੋਡ, ਹੁਸ਼ਿਆਰਪੁਰ ਵੱਲੋਂ ਆਪਣੇ ਪਰਿਵਾਰਕ ਮੈਂਬਰ ਪਿਊਸ਼, ਪਾਯਲ, ਰਿਸ਼ਭ, ਰਿਧਾਨ ਅਤੇ ਸ਼ਕਸ਼ਮ ਨਾਲ ਮਿਲ ਕੇ ਆਪਣੇ ਪਤੀ ਲੇਟ ਸ਼੍ਰੀ ਰਵਿੰਦਰ ਕੁਮਾਰ ਮਹੇਸ਼ਵਰੀ ਦੀ ਯਾਦ ਵਿੱਚ  ਸਾਂਝੀ ਰਸੋਈ ਨੂੰ 5100 ਰੁਪਏ ਦੀ ਰਾਸ਼ੀ ਦਾਨ ਦਿੱਤੀ। ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੇ ਮੈਂਬਰ ਰਾਕੇਸ਼ ਕਪਿਲਾ, ਕੁਮਕੁਮ ਸੂਦ, ਕਰਮਜੀਤ ਕੌਰ ਆਹਲੂਵਾਲੀਆ ਅਤੇ ਸਰਬਜੀਤ ਵੀ ਮੌਜ਼ੂਦ ਸਨ।ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ  ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿੱਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਿਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ ਰਾਸ਼ਨ ਸਮੱਗਰੀ ਵੀ ਦਿੱਤੀ ਜਾ ਰਹੀ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸ਼ਹਿਰ ਨੂੰ ਸਾਫ- ਸੁਥਰਾ ਅਤੇ ਸਵੱਛ ਬਣਾਉਣ ਲਈ ਨਗਰ ਨਿਗਮ ਨੇ ਕੱਸੀ ਕਮਰ
Next articleਦਫ਼ਤਰ ਭਾਸ਼ਾ ਵਿਭਾਗ ਵਿਖੇ ਸਕੂਲਾਂ ਨੂੰ ਮਹਾਨ ਕੋਸ਼ ਪ੍ਰਦਾਨ ਕਰਕੇ ਜਨਮ ਦਿਨ ਮਨਾਇਆ