ਨਿਸ਼ਾਨ ਸਾਹਿਬ ਚੜ੍ਹਾਉਣ ਸਮੇ ਕਰੰਟ ਲੱਗਣ ਨਾਲ ਗ੍ਰੰਥੀ ਦੀ ਹੋਈ ਮੌਤ

(ਸਮਾਜ ਵੀਕਲੀ)

ਫਿਲੌਰ, ਅੱਪਰਾ (ਜੱਸੀ)-ਨਜਦੀਕ ਪਿੰਡ ਦੁਸਾਂਝ ਕਲਾਂ ਗੁਰਦੁਆਰਾ ਧਰਮ ਦੁਵਾਰਾ ਸਾਹਿਬ ਜੀ ਦੇ ਹੈਂਡ ਗ੍ਰੰਥੀ ਭਾਈ ਸੁਰਿੰਦਰ ਸਿੰਘ ਸੋਢੀ ਉਮਰ ਕਰੀਬ 43 ਸਾਲ ਦੀ ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੁਗਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 7.30 ਵਜੇ ਜਗ੍ਹਾ ਤੇ ਨਿਸ਼ਾਨ ਸਾਹਿਬ ਚੜਾਉਣ ਸਮੇਂ ਉਪਰੋਂ ਲੰਘ ਰਹੀ ਬਿਜਲੀ ਦੀ ਤਾਰ ਨਾਲ ਨਿਸ਼ਾਨ ਸਾਹਿਬ ਟਕਰਾਉਣ ਕਰੰਟ ਲੱਗਣ ਕਾਰਨ ਬੇਬਖਦੀ ਮੌਤ ਹੋ ਗਈ, ਇਸ ਬੇ-ਬਖਦੀ ਮੌਤ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਕਿਹਾ ਕਿ ਸੋਢੀ ਕਰੀਬ 32 ਸਾਲਾਂ ਤੋਂ ਪਿੰਡ ਦੁਸਾਂਝ ਕਲਾਂ ਵਿੱਚ ਪਰਿਵਾਰ ਸਮੇਤ ਰਹਿ ਰਿਹਾ ਸੀ ਅਤੇ ਸੋਢੀ ਆਪਣੇ ਪਿੱਛੇ ਪਰਿਵਾਰ ਵਿੱਚੋਂ ਬਜ਼ੁਰਗ ਮਾਤਾ, ਪਤਨੀ, ਬੇਟਾ ਤੇ ਬੇਟੀ ਛੱਡ ਕੇ ਇਸ ਫ਼ਾਨੀ ਸੰਸਾਰ ਅਲਵਿਦਾ ਕਹਿ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਦੁਸਾਂਝ ਕਲਾਂ ਦੇ ਸ਼ਮਸ਼ਾਨਘਾਟ ਵਿਖੇ ਸੰਸਕਾਰ ਕਰ ਦਿਤਾ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡੀ ਟੀ ਐੱਫ ਦਾ ਵਫਦ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐ ਸਿ )ਨੂੰ  ਮਿਲਿਆ 
Next article“ਕੰਨਿਆ ਦਾਨ” ਸੰਸਥਾ ਮੁਕੰਦਪੁਰ ਵੱਲੋਂ ਲੋੜਵੰਦ ਪਰਿਵਾਰ ਦੀ ਮਾਲੀ ਮਦਦ