ਮੋਰਚਾ ਗੁਰੂ ਕਾ ਬਾਗ ਦੀ ਇਤਿਹਾਸਕ ਮਹੱਤਤਾ ਨੂੰ ਸੰਗਤਾਂ ਤੱਕ ਵੱਧ ਤੋਂ ਵੱਧ ਪਹੁੰਚਾਉਣ ਦੀ ਲੋੜ – ਭੁਪਿੰਦਰ ਸਿੰਘ
ਲੁਧਿਆਣਾ,(ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ ਨੂੰ ਮਹੰਤਾਂ ਤੋਂ ਆਜ਼ਾਦ ਕਰਵਾਉਣ ਲਈ ਸਿੰਘਾਂ ਵੱਲੋਂ ਆਰੰਭਿਆ ਗਿਆ ਮੋਰਚਾ ਗੁਰੂ ਕਾ ਬਾਗ ਇੱਕ ਇਤਿਹਾਸਕ ਮੋਰਚਾ ਸੀ। ਜਿਸ ਨੇ ਸਮੁੱਚੀ ਸਿੱਖ ਕੌਮ ਅੰਦਰ ਇੱਕ ਨਵੀਂ ਚੇਤਨਾ ਦੀ ਲਹਿਰ ਆਰੰਭ ਕੀਤੀ ਸੀ। ਇਸ ਲਈ ਮੋਰਚਾ ਗੁਰੂ ਕਾ ਬਾਗ ਦੀ ਇਤਿਹਾਸਕ ਮਹੱਤਤਾ ਤੇ ਇਤਿਹਾਸ ਨੂੰ ਮੌਜੂਦਾ ਸਮੇਂ ਦੀ ਪੀੜ੍ਹੀ ਅਤੇ ਸੰਗਤਾਂ ਤੱਕ ਵੱਧ ਤੋਂ ਵੱਧ ਪਹੁੰਚਾਉਣ ਦੀ ਲੋੜ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ: ਭੁਪਿੰਦਰ ਸਿੰਘ ਨੇ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਮੋਰਚਾ ਗੁਰੂ ਕਾ ਬਾਗ ਦੇ ਸ਼ਹੀਦਾਂ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਨੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ, ਖਾਸ ਕਰਕੇ ਸਿੱਖ ਇਤਿਹਾਸ ਵਿੱਚ ਦਰਜ ਸਾਕੇ ਤੇ ਮੋਰਚੇ ਹਮੇਸ਼ਾਂ ਪੰਥ ਨੂੰ ਚੜ੍ਹਦੀਕਲਾ ਵਿੱਚ ਆਪਣਾ ਸੰਘਰਸ਼ ਜਾਰੀ ਰੱਖਣ ਦੀ ਪ੍ਰੇਰਣਾ ਦੇਂਦੇ ਹਨ। ਇਨ੍ਹਾਂ ਇਤਿਹਾਸਕ ਮੋਰਚਿਆਂ ਵਿੱਚੋਂ ਇੱਕ ਗੁਰੂ ਕਾ ਬਾਗ ਦਾ ਮੋਰਚਾ ਇੱਕ ਅਹਿਮ ਮੋਰਚਾ ਸੀ। ਜੋ ਨਿਰੰਤਰ ਤਿੰਨ ਮਹੀਨੇ ਤੋਂ ਵੱਧ ਜਾਰੀ ਰਿਹਾ। ਸ੍ਰ: ਭੁਪਿੰਦਰ ਸਿੰਘ ਨੇ ਕਿਹਾ ਕਿ ਮਹੰਤਾਂ ਤੋਂ ਉਕਤ ਗੁਰਦੁਆਰਾ ਸਾਹਿਬ ਨੂੰ ਆਜ਼ਾਦ ਕਰਵਾਉਣ ਲਈ 5600 ਤੋਂ ਵੱਧ ਸਿੰਘ ਗ੍ਰਿਫਤਾਰ ਕੀਤੇ ਗਏ,1500 ਤੋਂ ਵੱਧ ਜ਼ਖਮੀ ਹੋਏ ਅਤੇ ਕਈ ਸਿੰਘਾਂ ਨੇ ਸ਼ਹੀਦੀ ਪ੍ਰਾਪਤ ਕੀਤੀ। ਇਸ ਉਪਰੰਤ ਗੁਰੂ ਕਾ ਬਾਗ ਦੇ ਇਤਿਹਾਸਕ ਅਸਥਾਨ ਨੂੰ ਮਹੰਤ ਸੁੰਦਰ ਦਾਸ ਦੇ ਕਬਜੇ ਤੋਂ ਮੁਕਤ ਕਰਵਾਇਆ ਜਾ ਸਕਿਆ। ਇਸ ਤੋਂ ਪਹਿਲਾਂ ਮੋਰਚਾ ਗੁਰੂ ਕਾ ਬਾਗ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਤੇ ਗਏ ਕੀਰਤਨ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਪ੍ਰੀਤ ਸਿੰਘ ਅਟਾਰੀ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਹਰ ਸਿੱਖ ਬੱਚਾ ਤੇ ਨੌਜਵਾਨ ਆਪਣੇ ਅੰਦਰ ਪੰਥ ਪ੍ਰਸਤੀ ਵਾਲੀ ਸੋਚ ਤੇ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰੇ। ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ: ਭੁਪਿੰਦਰ ਸਿੰਘ ਨੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਾਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਰਣਾ ਦਾ ਸਰੋਤ ਬਣ ਚੁੱਕੀ ਹੈ ਅਤੇ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਮਨਦੀਪ ਸਿੰਘ ਜੀ ਪਾਉਂਟਾ ਸਾਹਿਬ ਵਾਲਿਆਂ ਦਾ ਕੀਰਤਨੀ ਜੱਥਾ ਆਪਣੀਆਂ ਹਾਜ਼ਰੀਆਂ ਭਰ ਕੇ
ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ । ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ: ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਂਬਰਾਂ ਨੇ ਕੀਰਤਨੀ ਜੱਥਿਆਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ੍ਰ: ਇੰਦਰਜੀਤ ਸਿੰਘ ਮੱਕੜ, ,ਸ੍ਰ: ਕਰਨੈਲ ਸਿੰਘ ਬੇਦੀ, ਜਤਿੰਦਰਪਾਲ ਸਿੰਘ ਸਲੂਜਾ ਸ੍ਰ: ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਰਜਿੰਦਰਪਾਲ ਸਿੰਘ ਮੱਕੜ, ਭੁਪਿੰਦਰਪਾਲ ਸਿੰਘ ਧਵਨ ,ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ), ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਹਰਕੀਰਤ ਸਿੰਘ ਬਾਵਾ, ਮਨਮੋਹਨ ਸਿੰਘ ,ਅਵਤਾਰ ਸਿੰਘ ਮਿੱਡਾ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਕਰਨਦੀਪ ਸਿੰਘ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
########
ਸ.ਭੁਪਿੰਦਰ ਸਿੰਘ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly