ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਭਾਈ ਗੁਰਦਾਸ ਜੀ ਦਿਵਸ

ਭਾਈ ਗੁਰਦਾਸ ਜੀ ਪੰਥ ਦੇ ਮਹਾਨ ਵਿਦਵਾਨ ‘ਤੇ ਲਿਖਾਰੀ ਸਨ- ਭੁਪਿੰਦਰ  ਸਿੰਘ* 

ਲੁਧਿਆਣਾ, (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਸਿੱਖ ਪੰਥ ਦੀ ਮਹਾਨ ਵਿਦਵਾਨ ਸ਼ਖਸ਼ੀਅਤ ਭਾਈ ਗੁਰਦਾਸ ਜੀ ਸੇਵਾ ਤੇ ਸਿਮਰਨ ਦੇ ਮੁਜੱਸਮਾ ਸਨ।  ਜਿੰਨਾ ਨੇ ਆਪਣਾ ਸਮੁੱਚਾ ਜੀਵਨ ਗੁਰੂ ਨਾਨਕ ਦੇ ਘਰ ਦੀ ਸੇਵਾ ,ਪੰਥ ਦੀ ਏਕਤਾ ਤੇ ਗੁਰੂ ਸਾਹਿਬਾਨ ਵੱਲੋਂ ਉਚਰੀ ਇਲਾਹੀ ਬਾਣੀ ਨੂੰ  ਆਦਿ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਪ ਵਜੋਂ ਕਾਲਮਬੰਧ ਕਰਨ ਵਿੱਚ ਸਮਰਪਿਤ ਕੀਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ: ਭੁਪਿੰਦਰ ਸਿੰਘ ਨੇ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਭਾਈ ਗੁਰਦਾਸ ਦਿਵਸ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਆਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਨੇ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ  ਕਿਹਾ ਕਿ ਭਾਈ ਗੁਰਦਾਸ ਜੀ ਵੱਲੋਂ ਗਾਇਨ ਕੀਤੀਆਂ ਗਈਆਂ ਵਾਰਾਂ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਕੁੰਜੀਆਂ ਹਨ ਜਿਨ੍ਹਾਂ ਨੂੰ ਪੜ੍ਹਨ ਤੇ ਸਮਝਣ ਨਾਲ ਹੀ ਮਨੁੱਖ ਖਾਸ ਕਰਕੇ ਪ੍ਰਚਾਰਕ ਸ਼੍ਰੇਣੀ ਅਧਿਆਤਮਕ ਦਾ ਗਿਆਨ ਪ੍ਰਾਪਤ ਕਰਨ ਵਿੱਚ ਸਫਲਤਾ ਪ੍ਰਾਪਤ ਕਰ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਭਾਈ ਗੁਰਦਾਸ ਜੀ ਬ੍ਰਜ਼, ਸੰਸਕ੍ਰਿਤ, ਹਿੰਦੀ ਤੇ ਗੁਰਮੁਖੀ ਦੇ ਮਹਾਨ ਵਿਦਵਾਨ ਤੇ ਲਿਖਾਰੀ ਸਨ। ਇਸ ਲਈ ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਭਾਈ ਗੁਰਦਾਸ ਜੀ ਦੇ ਜੀਵਨ ਤੇ ਫਲਸਫੇ ਤੋਂ ਵੱਧ ਤੋਂ ਵੱਧ ਜਾਣੂ ਕਰਵਾਉਣ ਦੀ ਲੋੜ ਹੈ ਤਾਂ ਹੀ ਉਹ ਆਪਣੇ ਵਿਰਸੇ ਨਾਲ ਜੁੜ ਸਕਣਗੇ। ਇਸ ਤੋਂ ਪਹਿਲਾਂ ਭਾਈ ਗੁਰਦਾਸ ਦਿਵਸ ਨੂੰ ਸਮਰਪਿਤ ਕੀਤੇ ਗਏ ਕੀਰਤਨ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਮਨਦੀਪ ਸਿੰਘ ਪਾਉਂਟਾ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬ ਵੱਲੋਂ ਬਖਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ  ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਤੇ ਨੌਜਵਾਨ ਆਪਣੇ ਅੰਦਰ ਭਾਈ ਗੁਰਦਾਸ ਜੀ ਵਾਲੀ ਸੋਚ ਤੇ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ। ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ: ਭੁਪਿੰਦਰ ਸਿੰਘ ਨੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਰਣਾ ਦਾ ਸਰੋਤ ਬਣ ਚੁੱਕੀ ਹੈ ਅਤੇ ਅਗਲੇ ਹਫ਼ਤਾਵਾਰੀ  ਸਮਾਗਮ ਵਿੱਚ  ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਕ੍ਰਿਪਾਲ ਸਿੰਘ ਜੀ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰੇਗਾ । ਇਸ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ: ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਂਬਰਾਂ ਨੇ ਕੀਰਤਨੀ ਜੱਥੇ ਦੇ ਸਮੂਹ ਮੈਂਬਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ । ਸਮਾਗਮ ਅੰਦਰ ਸ੍ਰ: ਜਤਿੰਦਰਪਾਲ ਸਿੰਘ ਸਲੂਜਾ, ਸ੍ਰ: ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਰਜਿੰਦਰ ਸਿੰਘ ਮੱਕੜ, ਭੁਪਿੰਦਰਪਾਲ  ਸਿੰਘ ਧਵਨ, ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ), ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਹਰਕੀਰਤ ਸਿੰਘ ਬਾਵਾ, ਮਨਮੋਹਨ ਸਿੰਘ, ਅਵਤਾਰ ਸਿੰਘ ਮਿੱਡਾ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ, ਕਰਨਦੀਪ ਸਿੰਘ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
ਸ.ਭੁਪਿੰਦਰ ਸਿੰਘ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਤਮਗੇ ਜੇਤੂ ਹਾਕੀ ਖਿਡਾਰਨ ਵੇਦਾਂਗੀ ਦਾ ਸੁਤੰਤਰਤਾ ਦਿਹਾੜੇ ਮੌਕੇ ਵਿਸ਼ੇਸ਼ ਸਨਮਾਨ
Next article**ਕੀ ਬਣਾਂ????