ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਸਾਕਾ ਸਾਰਾਗੜ੍ਹੀ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ

 21 ਸੂਰਬੀਰ ਯੋਧਿਆਂ ਦੀ ਲਾਸਾਨੀ ਸ਼ਹਾਦਤ ਸੂਰਮਗਤੀ ਦੀ ਅਨੋਖੀ ਮਿਸਾਲ- ਭੁਪਿੰਦਰ ਸਿੰਘ
ਲੁਧਿਆਣਾ,(ਸਮਾਜ ਵੀਕਲੀ)(ਕਰਨੈਲ ਸਿੰਘ ਐੱਮ.ਏ.)  ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ, ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸਾਕਾ ਸਾਰਾਗੜ੍ਹੀ ਦੇ 21 ਸਿੱਖ ਫ਼ੌਜੀਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਅੰਦਰ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਰਾਜਦੀਪ ਸਿੰਘ ਯੂ.ਐਸ.ਏ  ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ  ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ: ਭੁਪਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਕੌਮ ਦਾ ਵੱਡਮੁੱਲਾ ਸਰਮਾਇਆ ਹੁੰਦੇ ਹਨ,ਖਾਸ ਕਰਕੇ ਸਾਕਾ ਸਾਰਾਗੜ੍ਹੀ ਵਿੱਚ ਆਪਣੀ ਅਣਖ,ਗੈਰਤ  ਤੇ ਗੁਰੂ ਸਾਹਿਬ ਦੇ ਬਖਸ਼ੇ ਸਿਧਾਂਤਾਂ ਦੀ ਪਾਲਣਾ ਕਰਦਿਆਂ ਸ਼ਹੀਦ ਹੋਣ ਵਾਲੇ 36 ਸਿੱਖ ਰੈਜ਼ੀਮੈਟ ਦੇ 21ਸਿੱਖ ਫ਼ੌਜੀਆਂ ਦੀ ਲਾਸਾਨੀ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਰਣਾ ਦਾ ਸਰੋਤ ਹੈ । ਇਸ ਦੌਰਾਨ ਸਮਾਗਮ ਵਿੱਚ ਉਚੇਚੇ ਤੌਰ ਤੇ ਆਪਣੀ ਹਾਜ਼ਰੀ ਲਗਾਉਣ ਲਈ ਪੁੱਜੇ ਸਾਰਾਗੜ੍ਹੀ ਫਾਊਡੇਸ਼ਨ ਦੇ ਮੀਡੀਆ ਸਲਾਹਕਾਰ ਸ੍ਰ: ਰਣਜੀਤ ਸਿੰਘ ਖਾਲਸਾ ਨੇ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ  ਕਿਹਾ ਕਿ ਸਿੱਖ ਕੌਮ ਦੀ ਸਭ ਤੋਂ ਵੱਡੀ ਪ੍ਰਾਪਤੀ ਇਸ ਦੇ ਸ਼ਹੀਦ ਹਨ, ਜਿਨਾਂ ਦੀ ਬਦੌਲਤ ਸਿੱਖ ਕੌਮ ਇੱਕ ਸ਼ਹੀਦਾਂ ਦੀ ਕੌਮ ਹੋਣ ਦਾ ਮਾਣ ਮਹਿਸੂਸ ਕਰਦੀ ਹੈ। ਉਨ੍ਹਾਂ ਨੇ ਆਪਣੀ ਪ੍ਰਭਾਵਸ਼ਾਲੀ ਤਕਰੀਰ ਵਿੱਚ ਕਿਹਾ ਕਿ ਦੁਨੀਆਂ ਦੇ ਇਤਿਹਾਸ ਵਿੱਚ ਸਾਰਾਗੜ੍ਹੀ ਦੀ ਲੜਾਈ ਵਰਗੀਆਂ ਮਿਸਾਲਾਂ ਵਿਰਲੀਆਂ ਹੀ ਮਿਲਦੀਆਂ ਹਨ ਕੀ ਕਿਵੇਂ 36ਵੀਂ ਸਿੱਖ ਰੈਜ਼ੀਮੈਂਟ ਦੇ 21 ਅਣਖੀਲੇ, ਬਹਾਦਰ ਸੂਰਮਿਆਂ ਵੱਲੋਂ 12 ਸਤੰਬਰ 1897 ਨੂੰ ”ਨਿਸ਼ਚੈ ਕਰ ਅਪਨੀ ਜੀਤ ਕਰੂ” ਦੇ ਸਿਧਾਂਤ ਨੂੰ ਲੈ ਕੇ ਆਪਣੇ ਤੋਂ 500 ਗੁਣਾ ਵੱਧ ਹਥਿਆਰਾਂ ਨਾਲ ਲੈਸ ਕਬਾਇਲੀ ਅਫਗਾਨੀਆਂ ਤੇ ਪਠਾਣਾਂ ਨਾਲ ਲੜਦੇ ਹੋਏ ਦ੍ਰਿੜ੍ਹ ਇਰਾਦੇ ਅਤੇ ਹਿੰਮਤ ਦਾ ਜ਼ੋਰਦਾਰ ਪ੍ਰਦਰਸ਼ਨ ਕੀਤਾ । ਜਿਸ ਦੀ ਬਦੌਲਤ ਸ਼ਹੀਦ ਹੋਣ ਵਾਲੇ ਸਮੂਹ ਸਿੱਖ ਫ਼ੌਜੀਆਂ ਨੂੰ ਉਸ ਵੇਲੇ ਦੀ ਬ੍ਰਿਟਿਸ਼ ਸਰਕਾਰ ਨੇ ਆਪਣੇ ਸਭ ਤੋਂ ਵੱਡੇ ਐਵਾਰਡ ਬ੍ਰਿਟਿਸ਼ ਕਰਾਉਨ ਨਾਲ ਸਨਮਾਨਿਤ ਕੀਤਾ ਸੀ । ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਉਣੇ ਤਾਂ ਹੀ ਸਫਲਾ ਹੋ ਸਕਦੇ ਹਨ। ਜੇਕਰ ਅਸੀਂ ਉਨ੍ਹਾਂ ਦੇ ਕੁਰਬਾਨੀ ਭਰੇ ਇਤਿਹਾਸ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ ਅਤੇ ਆਪ ਇੱਕ ਸੰਪੂਰਨ ਸਿੱਖ ਬਣ ਕੇ  ਨਿਰਭਉ ਤੇ ਨਿਰਵੈਰ ਦੇ ਸਿਧਾਂਤ ਨਾਲ ਜੁੜੀਏ। ਸਮਾਗਮ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ੍ਰ: ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ ਜਿੱਥੇ ਗੁਰੂ ਘਰ ਦੇ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਉੱਥੇ ਨਾਲ ਹੀ ਸਾਰਾਗੜ੍ਹੀ ਫਾਊਡੇਸ਼ਨ ਦੇ ਮੀਡੀਆ ਸਲਾਹਕਾਰ ਸ੍ਰ: ਰਣਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਪ੍ਰਮੁੱਖ ਸ਼ਖਸ਼ੀਅਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿੱਚ ਸ੍ਰ: ਭੁਪਿੰਦਰ ਸਿੰਘ ਮੁੱਖ ਸੇਵਾਦਾਰ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਨੂੰ ਸਾਰਾਗੜ੍ਹੀ ਐਵਾਰਡ ਨਾਲ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਉਨ੍ਹਾਂ ਦੇ ਨਾਲ ਸ੍ਰ: ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲਸਿੰਘ, ਮਨਜੀਤ ਸਿੰਘ ਟੋਨੀ, ਸੁਰਿੰਦਰਪਾਲ ਸਿੰਘ ਭੁਟੀਆਨੀ, ਰਜਿੰਦਰ ਸਿੰਘ ਮੱਕੜ, ਭੁਪਿੰਦਰਪਾਲ  ਸਿੰਘ ਧਵਨ, ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ),, ਮਹਿੰਦਰ ਸਿੰਘ ਡੰਗ, ਅੱਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਹਰਕੀਰਤ ਸਿੰਘ ਬਾਵਾ, ਐਨ.ਐਸ ਕਥੂਰੀਆ, ਜਸਪਾਲ ਸਿੰਘ ਪਿੰਕੀ, ਮਨਮੋਹਨ ਸਿੰਘ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਕਰਨਦੀਪ ਸਿੰਘ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
ਸ.ਭੁਪਿੰਦਰ ਸਿੰਘ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਆਦਿ ਗ੍ਰੰਥ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਤੱਕ
Next articleਸ੍ਰੀ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਪਿੱਛੇ ਭਾਜਪਾ ਦਾ ਹੱਥ ਸੀ, ਜੋ ਕਿ ਬਹੁਤ ਹੀ ਮੰਦਭਾਗਾ ਹੈ-ਸੋਮ ਦੱਤ ਸੋਮੀ