ਗੜ੍ਹਸ਼ੰਕਰ (ਸਮਾਜ ਵੀਕਲੀ) ( ਬਲਵੀਰ ਚੌਪੜਾ ) ਐਨਕੇਸੀ ਪਬਲਿਕ ਹਾਈ ਸਕੂਲ ਅੱਡਾ ਸਤਨੌਰ ਦਾ ਸਾਲਾਨਾ ਇਨਾਮ ਵੰਡ ਸਮਾਗਮ ਪ੍ਰਿੰਸੀਪਲ ਸੁਰਜੀਤ ਕੁਮਾਰ ਅਤੇ ਮੈਡਮ ਨਿਰਮਲਾ ਦੇਵੀ ਦੀ ਅਗਵਾਈ ਹੇਠ ਕਰਵਾਇਆ ਗਿਆ l ਇਸ ਮੌਕੇ ਨੰਨ੍ਹੇ ਮੁੰਨੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ l ਬੱਚਿਆਂ ਵਲੋਂ ਭਾਰਤੀ ਸੰਸਕ੍ਰਿਤੀ ਨੂੰ ਦਰਸਾਉਂਦੇ ਗੀਤ ਅਤੇ ਸਮਾਜਿਕ ਬੁਰਾਈਆਂ ਨੂੰ ਦਰਸਾਉਂਦੀਆਂ ਕਵਿਤਾਵਾਂ, ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦਾ ਗਿੱਧਾ, ਇਕ ਵੱਖਰੇ ਅੰਦਾਜ਼ ਨਾਲ ਪ੍ਰੋਗਰਾਮ ਪੇਸ਼ ਕੀਤਾ ਗਿਆ l ਇਸ ਮੌਕੇ ਪੜਾਈ ਵਿਚੋਂ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ l ਪ੍ਰਿੰਸੀਪਲ ਸੁਰਜੀਤ ਕੁਮਾਰ ਵਲੋਂ ਸਕੂਲ ਦੇ ਬੱਚਿਆਂ ਨੂੰ ਹਮੇਸ਼ਾ ਮਨ ਲਗਾ ਕੇ ਪੜਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਜ਼ਿੰਦਗੀ ਵਿੱਚ ਹਮੇਸ਼ਾ ਸੱਚਾਈ ਦੇ ਰਾਹ ਤੇ ਚੱਲਣ ਲਈ ਕਿਹਾ l ਪ੍ਰਿੰਸੀਪਲ ਸੁਰਜੀਤ ਕੁਮਾਰ ਵਲੋਂ ਸਮਾਗਮ ਵਿੱਚ ਪਹੁੰਚੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ l ਇਸ ਮੌਕੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਵੀ ਦਿੱਤੀ ਗਈ l ਇਸ ਮੌਕੇ ਮੈਡਮ ਨਿਰਮਲਾ ਦੇਵੀ ਨੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ l ਇਸ ਮੌਕੇ ਸਮੂਹ ਸਕੂਲ ਸਟਾਫ਼ ,ਬੱਚੇ ਅਤੇ ਮਾਪੇ ਹਾਜ਼ਰ ਸਨ l
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


