ਨਵਾਂਸ਼ਹਿਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਕਰਵਾਈ ਗਈ NMMS 2025 ਪ੍ਰੀਖਿਆ ਵਿੱਚ ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਨੇ ਜਿਲੇ ਵਿੱਚ ਸਭ ਤੋਂ ਵੱਧ ਮੈਰਿਟ ਸਥਾਨ ਪ੍ਰਾਪਤ ਕੀਤੇ। ਜਾਣਕਾਰੀ ਦਿੰਦਿਆ ਸਕੂਲ ਮੁੱਖ ਅਧਿਆਪਕ ਸ੍ਰੀ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਨੇ ਦੱਸਿਆ ਕਿ ਭੰਗਲ ਖੁਰਦ ਸਕੂਲ ਦੇ 19 ਵਿਦਿਆਰਥੀ ਮੈਰਿਟ ਵਿੱਚ ਆਏ ਜਿਸ ਵਿੱਚ ਲਵਪ੍ਰੀਤ D/O ਸ਼੍ਰੀ ਪਵਨ ਕੁਮਾਰ ਨੇ 157 ਅੰਕ ਹਾਸਲ ਕਰਕੇ ਜਿਲੇ ਵਿੱਚੋਂ ਪਹਿਲਾ ਸਥਾਨ, ਨੰਦ ਲਾਲ S/O ਕੇਸ਼ਵ ਰਾਮ ਨੇ 148 ਅੰਕ ਹਾਸਲ ਕਰਕੇ
ਦੂਸਰਾ ਸਥਾਨ ਅਤੇ ਅਭਿਨਵ S/O ਸ਼੍ਰੀ ਰੋਹਿਤ ਜੇਮਸ ਨੇ 147 ਅੰਕ ਹਾਸਲ ਕਰਕੇ
ਤੀਸਰਾ ਸਥਾਨ ਪ੍ਰਾਪਤ ਕੀਤਾ।ਉਹਨਾਂ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ
ਦਿੱਤੀਆਂ। ਸਟਾਫ ਮੈਂਬਰਾਂ ਨੀਰਜ ਕੁਮਾਰੀ ਸਟੇਟ ਅਵਾਰਡੀ ,ਹਰਜੀਤ ਕੌਰ ਅਤੇ ਮਨਜਿੰਦਰ ਕੌਰ ਵੱਲੋਂ ਵੀ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj