ਨਵੀਂ ਦਿੱਲੀ (ਸਮਾਜ ਵੀਕਲੀ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਵਿੱਚ ਕੋਲੇ ਦੀ ਘਾਟ ਦੇ ਮੱਦੇਨਜ਼ਰ ਅੱਜ ਬਿਜਲੀ ਮੰਤਰੀ ਆਰ ਕੇ ਸਿੰਘ ਅਤੇ ਕੋਲਾ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਮੀਟਿੰਗ ਕੀਤੀ। ਉਨ੍ਹਾਂ ਪਾਵਰ ਪਲਾਂਟਾਂ ਵਿੱਚ ਕੋਲੇ ਦੀ ਉਪਲਬਧਤਾ ਅਤੇ ਮੌਜੂਦਾ ਸਮੇਂ ਬਿਜਲੀ ਦੀ ਮੰਗ ਬਾਰੇ ਚਰਚਾ ਕੀਤੀ। ਕੇਂਦਰੀ ਮੰਤਰਾਲੇ ਨੇ ਜਾਣਕਾਰੀ ਦਿੱਤੀ ਕਿ ਇਸ ਵੇਲੇ ਕੋਲੇ ਦਾ ਕੋਈ ਸੰਕਟ ਨਹੀਂ ਹੈ ਤੇ ਨਾ ਹੀ ਬਿਜਲੀ ਸੰਕਟ ਵਧੇਗਾ। ਜ਼ਿਕਰਯੋਗ ਹੈ ਕਿ ਗੁਜਰਾਤ, ਪੰਜਾਬ, ਰਾਜਸਥਾਨ, ਦਿੱਲੀ ਅਤੇ ਤਮਿਲਨਾਡੂ ਵਿੱਚ ਬਿਜਲੀ ਸੰਕਟ ਖੜ੍ਹਾ ਹੋ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly