ਨਵੀਂ ਦਿੱਲੀ (ਸਮਾਜ ਵੀਕਲੀ): ਕੇਂਦਰ ਸਰਕਾਰ ਨੇ ਅੱਜ ਦਾਅਵਾ ਕੀਤਾ ਹੈ ਕਿ ਸਾਲ ਭਰ ਚੱਲੇ ਕਿਸਾਨੀ ਅੰਦੋਲਨ ਦੌਰਾਨ ਪੁਲੀਸ ਕਾਰਵਾਈ ਕਾਰਨ ਕਿਸੇ ਕਿਸਾਨ ਦੀ ਮੌਤ ਨਹੀਂ ਹੋਈ। ਰਾਜ ਸਭਾ ਵਿਚ ਇਕ ਸਵਾਲ ਦੇ ਲਿਖਤ ਜਵਾਬ ਵਿਚ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ, ‘‘ਕਿਸਾਨੀ ਅੰਦੋਲਨ ਵਿਚ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਆਦਿ ਦਾ ਵਿਸ਼ਾ ਸੂਬਾ ਸਰਕਾਰਾਂ ਨਾਲ ਸਬੰਧਤ ਹੈ। ਕਿਸਾਨੀ ਅੰਦੋਲਨ ਦੌਰਾਨ ਕਿਸੇ ਵੀ ਕਿਸਾਨ ਦੀ ਮੌਤ ਪੁਲੀਸ ਕਾਰਵਾਈ ਕਰ ਕੇ ਨਹੀਂ ਹੋਈ ਹੈ।’’
ਕਾਂਗਰਸ ਦੇ ਧੀਰਜ ਪ੍ਰਸਾਦ ਸਾਹੂ ਅਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੈ ਸਿੰਘ ਵੱਲੋਂ ਸਾਂਝੇ ਤੌਰ ’ਤੇ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਸ੍ਰੀ ਤੋਮਰ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਦਾ ਕੋਈ ਹਿੱਲਾ ਕਰਨ ਬਾਰੇ ਸਵਾਲ ਪੁੱਛਿਆ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly