ਮੋਰਚੇ ਿਵੱਚ ਕੋਈ ਫੁੱਟ ਨਹੀਂ: ਚੜੂਨੀ

(ਸਮਾਜ ਵੀਕਲੀ): ਗੁਰਨਾਮ ਸਿੰਘ ਚੜੂਨੀ ਨੇ ਇਕ ਵੀਡੀਓ ਸੁਨੇਹੇ ਵਿੱਚ ਕਿਹਾ ਕਿ ਚੋਣ ਮੈਦਾਨ ’ਚ ਨਿੱਤਰਨ ਦਾ ਫ਼ੈਸਲਾ ਸਰਬਸੰਮਤੀ ਨਾਲ ਨਹੀਂ ਲਿਆ ਗਿਆ, ਪਰ ਉਹ ਸੱਤਾ ਤਬਦੀਲੀ ਦੀ ਥਾਂ ‘ਵਿਵਸਥਾ ਤਬਦੀਲੀ’ ਦੀ ਗੱਲ ਕਰਦੇ ਹਨ ਤੇ ਅੱਗੋਂ ਵੀ ਆਪਣੇ ਸਟੈਂਡ ਉਪਰ ਕਾਇਮ ਹਨ। ਉਨ੍ਹਾਂ ਕਿਹਾ ਕਿ ਸਰਕਾਰ ਭੁੱਲ ਜਾਵੇ ਕਿ ਸੰਯੁਕਤ ਕਿਸਾਨ ਮੋਰਚੇ ’ਚ ਕੋਈ ਫੁੱਟ ਪਏਗੀ ਬਲਕਿ ਉਹ ਪਹਿਲਾਂ ਨਾਲੋਂ ਵੀ ਵੱਧ ਸਰਗਰਮ ਹੋਣਗੇ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਭਜਨ ਲਾਲ ਸਰਕਾਰ, ਦੇਵੀ ਲਾਲ ਸਰਕਾਰ, ਚੌਟਾਲਾ ਸਰਕਾਰ ਤੇ ਮੌਜੂਦਾ ਗੱਠਜੋੜ ਸਰਕਾਰ ਕਿਸਾਨੀ ਵਾਅਦਿਆਂ ਨਾਲ ਸੱਤਾ ਵਿੱਚ ਆਈਆਂ, ਪਰ ਮਗਰੋਂ ਕਿਸਾਨੀ ਮੰਗਾਂ ਤੋਂ ਪਿੱਛੇ ਹਟ ਗਈਆਂ। ਉਨ੍ਹਾਂ ਕਿਹਾ ਕਿ ‘ਉੱਤਰਾਖੰਡ/ਉੱਤਰ ਪ੍ਰਦੇਸ਼ ਮਿਸ਼ਨ’ ਨਾਲ ਕੀ ਗਾਰੰਟੀ ਹੈ ਕਿ ਅਗਲੀ ਸਰਕਾਰ ਵੀ ਕਿਸਾਨਾਂ ਦੇ ਹਿੱਤਾਂ ਦਾ ਧਿਆਨ ਕਰੇਗੀ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਗੁਰਨਾਮ ਸਿੰਘ ਚੜੂਨੀ ਹਫ਼ਤੇ ਲਈ ਸੰਯੁਕਤ ਕਿਸਾਨ ਮੋਰਚੇ ’ਚੋਂ ਮੁਅੱਤਲ
Next articleਸੰਸਦ ਮੈਂਬਰਾਂ ਲਈ ‘ਪੀਪਲਜ਼ ਵ੍ਹਿਪ’ ਜਾਰੀ