ਨਵੀਂ ਦਿੱਲੀ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਜੁੜੀਆਂ ਪ੍ਰੇਰਨਾਦਾਇਕ ਕਹਾਣੀਆਂ ਨੂੰ ਇਕੱਠਾ ਕਰਨ ਲਈ ਪੋਰਟਲ ‘ModiStory.in’ ਲਾਂਚ ਕੀਤਾ ਗਿਆ ਹੈ। ਇਹ ਕਹਾਣੀਆਂ ਉਨ੍ਹਾਂ ਲੋਕਾਂ ਦੇ ਤਜ਼ਰਬਿਆਂ ਦੇ ਆਧਾਰ ‘ਤੇ ਤਿਆਰ ਕੀਤੀਆਂ ਗਈਆਂ ਹਨ ਜੋ ਮੋਦੀ ਦੇ ਦਹਾਕਿਆਂ ਦੇ ਲੰਬੇ ਜੀਵਨ ਸਫ਼ਰ ਦੌਰਾਨ ਉਨ੍ਹਾਂ ਦੇ ਸੰਪਰਕ ‘ਚ ਆਏ ਸਨ। ਪੋਰਟਲ ਵੱਲੋਂ ਇਹ ਵੀ ਟਵੀਟ ਕੀਤਾ ਗਿਆ ਕਿ ਇਸ ਪੋਰਟਲ ਦਾ ਉਦਘਾਟਨ ਮਹਾਤਮਾ ਗਾਂਧੀ ਦੀ ਪੋਤੀ ਸੁਮਿਤਰਾ ਗਾਂਧੀ ਕੁਲਕਰਨੀ ਨੇ ਕੀਤਾ। ਇਸ ਵੈੱਬਸਾਈਟ ‘ਤੇ ਪੰਜਾਬ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਮਨੋਰੰਜਨ ਕਾਲੀਆ ਨੇ ਮੋਦੀ ਨਾਲ ਜੁੜੇ ਆਪਣੇ ਤਜ਼ਰਬੇ ਸਾਂਝੇ ਕੀਤੇ। ਸ੍ਰੀ ਕਾਲੀਆ ਨੇ ਚੋਣ ਪ੍ਰਚਾਰ ਦੌਰਾਨ ਮੋਦੀ ਦੀ ਸਮਝ ਅਤੇ ਪ੍ਰਚਾਰ ਦੌਰਾਨ ਬੱਚਿਆਂ ਨੂੰ ਟੌਫੀਆਂ ਵੰਡਣ ਦੀ ਪ੍ਰਧਾਨ ਮੰਤਰੀ ਦੀ ਸਲਾਹ ਦਾ ਜ਼ਿਕਰ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly