ਰੱਦ ਖੇਤੀ ਕਾਨੂੰਨ ਮੁੜ ਲਿਆਉਣ ਦੀ ਯੋਜਨਾ ਨਹੀਂ: ਤੋਮਰ

 Union Agriculture Minister Narendra Singh Tomar

ਨਵੀਂ ਦਿੱਲੀ (ਸਮਾਜ ਵੀਕਲੀ):  ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਸਪੱਸ਼ਟ ਕੀਤਾ ਕਿ ਸਰਕਾਰ ਦੀ ਖੇਤੀ ਕਾਨੂੰਨ ਮੁੜ ਲਿਆਉਣ ਦੀ ਕੋਈ ਯੋਜਨਾ ਨਹੀਂ ਹੈ। ਤੋਮਰ ਨੇ ਕਿਹਾ ਕਿ ਕਾਂਗਰਸ ਇਸ ਮੁੱਦੇ ਉਤੇ ‘ਉਲਝਣ’ ਪੈਦਾ ਕਰ ਰਹੀ ਹੈ ਤੇ ਕਿਸਾਨ ਇਸ ਤੋਂ ਦੂਰ ਰਹਿਣ। ਤੋਮਰ ਨੇ ਦੁਹਰਾਇਆ ਕਿ ਤਿੰਨ ਖੇਤੀ ਕਾਨੂੰਨ ਕਿਸਾਨਾਂ ਦੇ ਭਲੇ ਲਈ ਲਿਆਂਦੇ ਗਏ ਸਨ। ਹਾਲਾਂਕਿ ਦਿੱਲੀ ਵਿਚ ਕਿਸਾਨਾਂ ਦੇ ਰੋਸ ਜ਼ਾਹਿਰ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ਨੂੰ ਵਾਪਸ ਲੈਣ ਦਾ ਫ਼ੈਸਲਾ ਲਿਆ। ਕੇਂਦਰੀ ਮੰਤਰੀ ਨੇ ਜ਼ਿਕਰ ਕੀਤਾ ਕਿ ਇਸ ਮੁੱਦੇ ਉਤੇ ਨਾਗਪੁਰ ਵਿਚ ਉਨ੍ਹਾਂ ਦੇ ਬਿਆਨਾਂ ਦਾ ਗਲਤ ਅਰਥ ਕੱਢਿਆ ਗਿਆ, ਤੇ ਉਨ੍ਹਾਂ ਦਾ ਇਰਾਦਾ ਉਹ ਨਹੀਂ ਸੀ ਜੋ ਪੇਸ਼ ਕੀਤਾ ਗਿਆ।

ਤੋਮਰ ਨੇ ਕਿਹਾ, ‘ਮੈਂ ਕਿਹਾ ਸੀ ਕਿ ਅਸੀਂ ਖੇਤੀ ਕਾਨੂੰਨਾਂ ਉਤੇ ਇਕ ਕਦਮ ਪਿੱਛੇ ਖਿੱਚਿਆ ਹੈ ਪਰ ਸਰਕਾਰ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਅੱਗੇ ਵਧਦੀ ਰਹੇਗੀ। ਇਸ ਲਈ ਇਸ ਮੁੱਦੇ ਉਤੇ ਕੋਈ ਗਲਤਫ਼ਹਿਮੀ ਨਹੀਂ ਹੋਣੀ ਚਾਹੀਦੀ ਤੇ ਸਰਕਾਰ ਦਾ ਖੇਤੀ ਕਾਨੂੰਨ ਵਾਪਸ ਲਿਆਉਣ ਦਾ ਕੋਈ ਇਰਾਦਾ ਨਹੀਂ ਹੈ।’ ਮੰਤਰੀ ਨੇ ਕਾਂਗਰਸ ਦੀ ਨਿਖੇਧੀ ਕਰਦਿਆਂ ਕਿਹਾ ਕਿ ‘ਇਹ ਆਪਣੀਆਂ ਨਾਕਾਮੀਆਂ ਨੂੰ ਲੁਕੋਣ ਲਈ ਉਲਝਣ ਪੈਦਾ ਕਰਨ ਜਿਹਾ ਨਕਾਰਾਤਮਕ ਕੰਮ ਕਰ ਰਹੀ ਹੈ।’ ਉਨ੍ਹਾਂ ਕਿਹਾ ਕਿ 2006 ਵਿਚ ਆਈ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਕਾਂਗਰਸ ਸਰਕਾਰ ਨੇ ਹੀ ਲਾਗੂ ਨਹੀਂ ਕੀਤੀ। ਜ਼ਿਕਰਯੋਗ ਹੈ ਕਿ ਮੋਦੀ ਨੇ 19 ਨਵੰਬਰ ਨੂੰ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਸੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articlePakistan to unveil first-ever national security policy
Next articleਅਸੀਂ ਬ੍ਰਹਿਮੋਸ ਮਿਜ਼ਾਈਲਾਂ ਦੇਸ਼ ਦੀ ਸੁਰੱਖਿਆ ਲਈ ਬਣਾਉਣਾ ਚਾਹੁੰਦੇ ਹਾਂ: ਰਾਜਨਾਥ