ਕੰਮ ਦੇ ਘੰਟੇ 8 ਤੋਂ 12 ਕਰਨ ਸਬੰਧੀ ਕੋਈ ਤਜਵੀਜ਼ ਵਿਚਾਰ ਅਧੀਨ ਨਹੀਂ: ਸਰਕਾਰ

ਨਵੀਂ ਦਿੱਲੀ (ਸਮਾਜ ਵੀਕਲੀ):  ਅਮਲਾ ਮੰਤਰਾਲਾ ਵਿੱਚ ਰਾਜ ਮੰਤਰੀ ਜਿਤੇਂਦਰ ਸਿੰਘ ਨੇ ਅੱਜ ਰਾਜ ਸਭਾ ਵਿੱਚ ਕਿਹਾ ਕਿ ਕਿਸੇ ਵੀ ਅਦਾਰੇ ਵਿੱਚ ਕੰਮ ਦੇ ਘੰਟਿਆਂ ਨੂੰ 8 ਤੋਂ ਵਧਾ ਕੇ 12 ਘੰਟੇ ਕਰਨ ਸਬੰਧੀ ਕੋਈ ਵੀ ਤਜਵੀਜ਼ ਸਰਕਾਰ ਦੇ ਵਿਚਾਰਧੀਨ ਨਹੀਂ ਹੈ। ਉਪਰਲੇ ਸਦਨ ਵਿੱਚ ਇਕ ਲਿਖਤੀ ਜਵਾਬ ਵਿੱਚ ਸਿੰਘ ਨੇ ਕਿਹਾ, ‘‘ਸਰਕਾਰ ਅਜਿਹੀ ਕਿਸੇ ਵੀ ਤਜਵੀਜ਼ ’ਤੇ ਵਿਚਾਰ ਨਹੀਂ ਕਰ ਰਹੀ ਹੈ।’’ ਕਾਬਿਲੇਗੌਰ ਹੈ ਕਿ ਅਜਿਹੀ ਚੁੰਝ ਚਰਚਾ ਸਿਖਰ ’ਤੇ ਸੀ ਕਿ ਸਰਕਾਰ ਕੰਮ ਦੇ ਘੰਟਿਆਂ ਨੂੰ ਵਧਾਉਣ ’ਤੇ ਵਿਚਾਰ ਕਰ ਰਹੀ ਹੈ ਤੇ ਇਸ ਸਬੰਧੀ ਜਲਦੀ ਹੀ ਸੰਸਦ ਵਿੱਚ ਬਿੱਲ ਪੇਸ਼ ਕੀਤਾ ਜਾ ਸਕਦਾ ਹੈ। ਸਿੰਘ ਦੇ ਬਿਆਨ ਨਾਲ ਸਾਰੀਆਂ ਕਿਆਸਰਾਈਆਂ ਦਾ ਭੋਗ ਪੈ ਗਿਆ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤਿਰੰਗੇ ਦੀ ਥਾਂ ਲਵੇਗਾ ਭਗਵਾਂ ਝੰਡਾ: ਈਸ਼ਵਰੱਪਾ
Next articleMughal Gardens to open from Feb 12; entry through online booking only