ਚੰਡੀਗੜ੍ਹ (ਸਮਾਜ ਵੀਕਲੀ): ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਿਕਰਮ ਸਿੰਘ ਮਜੀਠੀਆ ’ਤੇ ਦਰਜ ਪੁਲੀਸ ਕੇਸ ਦੇ ਮਾਮਲੇ ’ਚ ਕਿਹਾ ਕਿ ਕਾਨੂੰਨ ਅਨੁਸਾਰ ਕਾਰਵਾਈ ਹੋ ਰਹੀ ਹੈ ਅਤੇ ਇਸ ਪਿੱਛੇ ਬਦਲਾਖੋਰੀ ਦੀ ਕੋਈ ਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਪੁਲੀਸ ਅਫ਼ਸਰਾਂ ਨੂੰ ਦਬਕੇ ਮਾਰ ਰਹੇ ਹਨ ਜੋ ਸਹਿਣ ਨਹੀਂ ਕੀਤਾ ਜਾਵੇਗਾ। ਰੰਧਾਵਾ ਨੇ ਕਿਹਾ ਕਿ ਜਦੋਂ ਤੱਕ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ ਪ੍ਰਕਾਸ਼ ਸਿੰਘ ਬਾਦਲ ਕੋਲ ਰਹੀ, ਉਦੋਂ ਤੱਕ ਪਾਰਟੀ ’ਤੇ ਨਸ਼ਾ ਤਸਕਰੀ ਜਾਂ ਗੈਂਗਸਟਰਾਂ ਨੂੰ ਪਨਾਹ ਦੇਣ ਦੇ ਕਦੇ ਵੀ ਇਲਜ਼ਾਮ ਨਹੀਂ ਲੱਗੇ ਸਨ ਪਰ ਕਮਾਨ ਸੁਖਬੀਰ ਬਾਦਲ ਦੇ ਹੱਥ ਆਉਣ ਮਗਰੋਂ ਹਾਲਾਤ ਬਦਲ ਗਏ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly