ਮੁੰਬਈ (ਸਮਾਜ ਵੀਕਲੀ) : ਮੁੰਬਈ ਦੀ ਅਦਾਲਤ ਨੇ ਜਾਅਲੀ ਜਾਤੀ ਸਰਟੀਫਿਕੇਟ ਮਾਮਲੇ ਵਿਚ ਲੋਕ ਸਭਾ ਮੈਂਬਰ ਨਵਨੀਤ ਰਾਣਾ ਅਤੇ ਉਸ ਦੇ ਪਿਤਾ ਵਿਰੁੱਧ ਨਵਾਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਸਤੰਬਰ ਵਿੱਚ ਰਾਣਾ ਅਤੇ ਉਸ ਦੇ ਪਿਤਾ ਖ਼ਿਲਾਫ਼ ਅਜਿਹਾ ਵਾਰੰਟ ਜਾਰੀ ਕੀਤਾ ਸੀ, ਜਿਸ ਨੂੰ ਅਮਲ ਵਿੱਚ ਲਿਆਉਣਾ ਬਾਕੀ ਹੈ। ਜਿਵੇਂ ਹੀ ਇਹ ਮਾਮਲਾ ਸੋਮਵਾਰ ਨੂੰ ਸੁਣਵਾਈ ਲਈ ਆਇਆ ਪੁਲੀਸ ਨੇ ਅਮਰਾਵਤੀ ਦੇ ਸੰਸਦ ਮੈਂਬਰ ਰਾਣਾ ਅਤੇ ਉਸ ਦੇ ਪਿਤਾ ਦੇ ਖਿਲਾਫ ਵਾਰੰਟ ਦੀ ਕਾਰਵਾਈ ਲਈ ਹੋਰ ਸਮਾਂ ਮੰਗਿਆ। ਹਾਲਾਂਕਿ, ਅਦਾਲਤ ਨੇ ਪੁਲੀਸ ਦੀ ਬੇਨਤੀ ਨੂੰ ਰੱਦ ਕਰ ਦਿੱਤਾ ਅਤੇ ਉਸ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly