ਨੂਰਮਹਿਲ: ਘਰ ’ਚ ਦਾਖਲ ਹੋ ਕੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਜਲੰਧਰ (ਸਮਾਜ ਵੀਕਲੀ) : ਇਥੋਂ ਥੋੜ੍ਹੀ ਦੂਰ ਨੂਰਮਹਿਲ ਕਸਬੇ ਦੇ ਖਟੀਕ ਮੁਹੱਲੇ ’ਚ 25 ਸਾਲਾਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਰੋਹਿਤ ਕੁਮਾਰ ਪੁੱਤਰ ਰਾਮ ਲੁਭਾਇਆ ਵੱਜੋਂ ਹੋਈ। ਜਾਣਕਾਰੀ ਅਨੁਸਾਰ ਹਮਲਾਵਰ ਚਿੱਟੀ ਐਕਟਿਵਾ ’ਤੇ ਆਇਆ ਸੀ। ਉਸ ਨੇ ਰੋਹਿਤ ਦੇ ਘਰ ਦਾ ਗੇਟ ਖੜਕਾਇਆ ਤੇ ਫਿਰ ਅੰਦਰ ਜਾ ਕੇ ਰੋਹਿਤ ’ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਦੀ ਸੂਚਨਾ ਮਿਲਦਿਆ ਹੀ ਐੱਸਐੱਸਪੀ ਨਵੀਨ ਸਿੰਗਲਾ ਮੌਕੇ ’ਤੇ ਪਹੁੰਚ ਗਏ। ਪੁਲੀਸ ਨੇ ਕਾਤਲ ਨੂੰ ਫੜਨ ਲਈ ਵਿਸ਼ੇਸ਼ ਟੀਮਾਂ ਬਣਾਈਆਂ ਹਨ। ਡੀਐੱਸਪੀ ਲਖਵਿੰਦਰ ਸਿੰਘ ਅਤੇ ਐੱਸਐੱਚਓ ਜਤਿੰਦਰ ਕੁਮਾਰ ਵੀ ਮੌਕੇ ’ਤੇ ਪਹੁੰਚੇ ਹੋਏ ਸਨ। ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹਮਲਾਵਰ ਦੀਆਂ ਤਸਵੀਰਾਂ ਨਾਲ ਕਥਿਤ ਦੋਸ਼ੀ ਨੂੰ ਫੜਨ ਲਈ ਪੁਲੀਸ ਨੱਠ ਭੱਜ ਕਰ ਰਹੀ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤੀਜ ਦਾ ਮੇਲਾ
Next articleਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ