ਸੀਬੀਆਈ ਨੂੰ ਵਜ਼ੀਫਾ ਘੁਟਾਲੇ ਦਾ ਰਿਕਾਰਡ ਨਾ ਦੇਣਾ ਨਿੰਦਣਯੋਗ: ਸੁਖਬੀਰ

ਬਠਿੰਡਾ (ਸਮਾਜ ਵੀਕਲੀ):  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਸਰਕਾਰ ਵੱਲੋਂ ਸੀਬੀਆਈ ਨੂੰ ਐੱਸਸੀ ਸਕਾਲਰਸ਼ਿਪ ਦਾ ਰਿਕਾਰਡ ਨਾ ਦੇਣ ’ਤੇ ਸਰਕਾਰ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੰਤਰੀ ਸਾਧੂ ਸਿੰਘ ਧਰਮਸੋਤ ਦੀ ਹਮਾਇਤ ਕਰ ਰਹੇ ਹਨ।

ਸ੍ਰੀ ਬਾਦਲ ਇੱਥੇ ਕਾਂਗਰਸ ਸੇਵਾ ਦਲ ਦੇ ਸੂਬਾ ਮੀਤ ਪ੍ਰਧਾਨ ਬਲਬੀਰ ਸਿੰਘ, ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸੁਰੇਸ਼ ਸ਼ਰਮਾ, ਮੀਤ ਪ੍ਰਧਾਨ ਗੋਪਾਲ ਮਹਿਤਾ, ਸਕੱਤਰ ਰਵਿੰਦਰ ਕੁਮਾਰ ਤੇ ਹੋਰ ਸੈਂਕੜੇ ਕਾਂਗਰਸੀ ਵਰਕਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਐਲਾਨ ਕੀਤਾ ਕਿ ਬਲਬੀਰ ਸਿੰਘ ਨੂੰ ਪਾਰਟੀ ਦੀ ਗਵਰਨਿੰਗ ਕੌਂਸਲ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਸੂਬੇ ਵਿੱਚ ਅਕਾਲੀ ਸਰਕਾਰ ਬਣਨ ’ਤੇ ਜੇਸੀਟੀ ਇਲੈਕਟ੍ਰਾਨਿਕਸ ਦੇ ਪਲਾਟ ਵੇਚਣ ਦੇ ਘਪਲੇ ਦੀ ਜਾਂਚ ਵੀ ਕਰਵਾਈ ਜਾਵੇਗੀ। ਉਨ੍ਹਾਂ ਇਸ ਮਾਮਲੇ ਵਿੱਚ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਬਰਖ਼ਾਸਤ ਕਰਨ ਦੀ ਮੰਗ ਕਰਨ ਦੀ ਮੰਗ ਕੀਤੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਲਿਤਾਂ ਦੀ ਭਲਾਈ ਲਈ ਬਿੱਲ ਕੈਬਨਿਟ ’ਚ ਲਿਆਉਣ ਨੂੰ ਹਰੀ ਝੰਡੀ
Next articleਬਾਲੀਵੁੱਡ ਗਾਇਕ ਸ਼ੰਕਰ ਸਾਹਨੀ ਦੇ ਨਵੇਂ ਸਿੰਗਲ ਟਰੈਕ ਦੀ ਸ਼ੂਟਿੰਗ ਮੁਕੰਮਲ – ਬਿੱਟੂ ਦੋਲਤਪੁਰੀ, ਹਨੀ ਹਰਦੀਪ