ਸਿਰਸਾ (ਸਮਾਜ ਵੀਕਲੀ): ਸਿਰਸਾ ਵਿੱਚ ਕਿਸਾਨ ਅੰਦੋਲਨ ਦੌਰਾਨ ਦੇਸ਼ ਧ੍ਰੋਹ, ਰੇਲ ਰੋਕੋ, ਸੜਕ ਜਾਮ ਆਦਿ ਦੇ ਸਬੰਧ ਵਿੱਚ ਕਰੀਬ ਦੋ ਦਰਜਨ ਕੇਸ ਦਰਜ ਹਨ। ਇਕ ਪਾਸੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਕਿਸਾਨ ਆਗੂਆਂ ਵਿਚਾਲੇ ਕੇਸ ਵਾਪਸ ਤੇ ਹੋਰ ਮੁੱਦਿਆਂ ਨੂੰ ਲੈ ਕੇ ਗੱਲਬਾਤ ਕੀਤੀ ਜਾ ਰਹੀ ਹੈ ਉਥੇ ਹੀ ਕਈ ਕਿਸਾਨ ਆਗੂਆਂ ਨੂੰ ਰੇਲ ਰੋਕਣ ਦੇ ਮਾਮਲੇ ਵਿੱਚ ਨੋਟਿਸ ਦਿੱਤੇ ਜਾ ਰਹੇ ਹਨ। ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੁਚਾਨ ਨੇ ਦੱਸਿਆ ਹੈ ਕਿ ਰੇਲ ਰੋਕਣ ਦੇ ਦੋ ਮੁਕਦਮਿਆਂ ਵਿੱਚ ਰੇਲਵੇ ਪੁਲੀਸ ਵੱਲੋਂਂ ਨੋਟਿਸ ਭੇਜਿਆ ਗਿਆ ਹੈ। ਕਿਸਾਨ ਆਗੂ ਨੇ ਦੱਸਿਆ ਹੈ ਕਿ ਹਰਿਆਣਾ ਵਿੱਚ ਦੋ ਸੌ ਤੋਂ ਜ਼ਿਆਦਾ ਮਾਮਲਿਆਂ ਵਿੱਚ 48 ਹਜ਼ਾਰ ਕਿਸਾਨਾਂ ’ਤੇ ਐੱਫਆਈਆਰ ਦਰਜ ਕੀਤੀ ਗਈ ਹੈ। ਸਰਕਾਰ ਇਨ੍ਹਾਂ ਕੇਸਾਂ ਨੂੰ ਤੁਰੰਤ ਰੱਦ ਕਰੇ ਤੇ ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਦੇਵੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly