ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨੋਟੀਫਾਈਡ ਏਰੀਆ (ਬਲਾਕ ਔੜ ਅਤੇ ਬੰਗਾ) ਵਿਚ ਮਨਜ਼ੂਰੀ ਤੋਂ ਬਿਨਾਂ ਟਿਊਬਵੈੱਲ/ਸਬਮਰਸੀਬਲ ਪੰਪ ਲਗਾਉਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਨੇ ਸੈਂਟਰਲ ਗਰਾਊਂਡ ਵਾਟਰ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਪ੍ਰਵਾਨਿਤ ਕੰਮਾਂ ਵਿਚੋਂ ਟਿਊਬਵੈੱਲ/ਸਬਮਰਸੀਬਲ ਲਗਾਉਣਾ ਹੈ, ਤਾਂ ਉਹ ਐਨ. ਓ. ਸੀ ਲਈ ਉਨ੍ਹਾਂ ਦੇ ਦਫ਼ਤਰ ਵਿਚ ਅਪਲਾਈ ਕਰ ਕੇ ਮਨਜ਼ੂਰੀ ਪ੍ਰਾਪਤ ਕਰੇਗਾ। ਅਣ-ਅਧਿਕਾਰਤ ਟਿਊਬਵੈੱਲ/ਸਬਮਰਸੀਬਲ ਦੀ ਜਾਂਚ ਕਰਨ ਲਈ ਪਿੰਡਾਂ ਵਿਚ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸ਼ਹਿਰਾਂ ਵਿਚ ਸਬੰਧਤ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਦੀ ਜਿੰਮੇਵਾਰੀ ਨਿਰਧਾਰਤ ਕੀਤੀ ਗਈ ਹੈ। ਇਹ ਹੁਕਮ ਲਾਗੂ ਕਰਵਾਉਣ ਲਈ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਔੜ/ਬੰਗਾ ਅਤੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਬੰਗਾ ਜ਼ਿੰਮੇਵਾਰ ਹੋਣਗੇ। ਇਹ ਹੁਕਮ 30 ਨਵੰਬਰ 2024 ਤੱਕ ਲਾਗੂ ਰਹਿਣਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly