ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਦਿੱਲੀ ਵਿਖੇ 1984 ‘ਚ ਹੋਏ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਜਨਕਪੁਰੀ ਅਤੇ ਵਿਕਾਸਪੁਰੀ ਨਾਲ ਸਬੰਧਤ ਕਤਲੇਆਮ ਦੇ ਮਾਮਲਿਆਂ ਵਿਚ ਅਦਾਲਤ ਵੱਲੋਂ ਬਰੀ ਕੀਤੇ ਜਾਣਾ ਕਰੀਬ 41 ਸਾਲਾਂ ਤੋਂ ਇਨਸਾਫ਼ ਦੀ ਆਸ ਲਗਾਈ ਬੈਠੇ ਪੀੜਤ ਪਰਿਵਾਰਾਂ ਨਾਲ ਘੋਰ ਬੇਇਨਸਾਫ਼ੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਸੁਰਜੀਤ ਸਿੰਘ ਦੋਭਾਲੀ ਸਟੇਟ ਡੈਲੀਗੇਟ( ਪੁਨਰ ਸੁਰਜੀਤ) ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਉਨ੍ਹਾਂ ਨੇ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨੇ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਮਾਨਸਿਕ ਤੌਰ ‘ਤੇ ਗਹਿਰੀ ਸੱਟ ਮਾਰੀ ਹੈ, ਜੋ ਲੰਮੇ ਸਮੇਂ ਤੋਂ ਇਨਸਾਫ਼ ਦੀ ਲੜਾਈ ਲੜ ਰਹੇ ਹਨ। ਜਥੇਦਾਰ ਦੋਭਾਲੀ ਨੇ ਕਿਹਾ ਕਿ ਨਵੰਬਰ 1984 ਦਾ ਸਿੱਖ ਕਲਤੇਆਮ ਇਤਿਹਾਸ ਅੰਦਰ ਕਰੂਰਕਾਰੇ ਵਜੋਂ ਦਰਜ ਹੈ, ਜਦੋਂ ਸਰਕਾਰੀ ਸ਼ਹਿ ‘ਤੇ ਸਿੱਖਾਂ ਨੂੰ ਵਹਿਸ਼ੀਆਨਾ ਢੰਗ ਨਾਲ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਅਤੇ ਪੀੜਤ ਪਰਿਵਾਰ ਕਰੀਬ 41 ਸਾਲਾਂ ਤੋਂ ਇਨਸਾਫ਼ ਦੀ ਲੜਾਈ ਲੜ੍ਹ ਰਹੇ ਹਨ। ਏਨੀ ਲੰਬੀ ਲੜਾਈ ਲੜਨ ਤੋਂ ਬਾਅਦ ਅਦਾਲਤ ਦਾ ਇਹ ਫੈਸਲਾ ਪੀੜਤਾਂ ਦੇ ਨਾਲ-ਨਾਲ ਸਮੁੱਚੀ ਕੌਮ ਨੂੰ ਵੱਡੀ ਪੀੜਾ ਦੇਣ ਵਾਲਾ ਹੈ । ਜਥੇਦਾਰ ਦੋਭਾਲੀ ਕਿਹਾ ਕਿ ਕਾਂਗਰਸੀ ਆਗੂ ਸੱਜਣ ਕੁਮਾਰ ਸਾਫ਼ ਤੌਰ ‘ਤੇ ਦਿੱਲੀ ਸਿੱਖ ਕਤਲੇਆਮ ਦਾ ਦੋਸ਼ੀ ਹੈ ਅਤੇ ਉਹ ਪਹਿਲਾਂ ਵੀ ਇਕ ਕੇਸ ਵਿਚ ਸਜ਼ਾ ਭੁਗਤ ਰਿਹਾ ਹੈ। ਜਥੇਦਾਰ ਦੋਭਾਲੀ ਨੇ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਇਨ੍ਹਾਂ ਮਾਮਲਿਆਂ ਵਿਚ ਸਜ਼ਾ ਤੋਂ ਬਚ ਜਾਣਾ ਦੁਖਦਾਈ ਤੇ ਨਿਰਾਸ਼ਾਜਨਕ ਹੈ । ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



