HOME ਐਨ ਪੀ ਐਸ ਕਰਮਚਾਰੀ 2 ਨਵੰਬਰ ਨੂੰ ਤਰਨਤਾਰਨ ਜ਼ਿਮਨੀ ਚੋਣ ਦੋਰਾਨ ਕਰਨਗੇ...

ਐਨ ਪੀ ਐਸ ਕਰਮਚਾਰੀ 2 ਨਵੰਬਰ ਨੂੰ ਤਰਨਤਾਰਨ ਜ਼ਿਮਨੀ ਚੋਣ ਦੋਰਾਨ ਕਰਨਗੇ ਝੰਡਾ ਮਾਰਚ

5

ਜ਼ਿਮਨੀ ਚੋਣ ਦੌਰਾਨ ਆਪ ਸਰਕਾਰ ਦਾ ਮੁਲਾਜ਼ਮ ਤੇ ਲੋਕ ਵਿਰੋਧੀ ਚਿਹਰਾ ਵੋਟਰਾਂ ਵਿੱਚ ਨਸ਼ਰ ਕਰਨ ਲਈ ਕਪੂਰਥਲਾ ਤੋਂ ਵੱਡਾ ਕਾਫਲਾ ਹੋਵੇਗਾ ਤਰਨਤਾਰਨ ਰਵਾਨਾ -ਵੜੈਚ,ਬੱਧਣ

ਕਪੂਰਥਲਾ,  (ਸਮਾਜ ਵੀਕਲੀ)  ( ਵਿਸ਼ੇਸ਼ ਪ੍ਰਤੀਨਿਧ )– ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ ਪੀ ਐਫ ਕਰਮਚਾਰੀ ਯੂਨੀਅਨ ਸਾਂਝੇ ਤੌਰ ਤੇ 2 ਨਵੰਬਰ ਨੂੰ ਤਰਨਤਾਰਨ ਵਿਖੇ ਝੰਡਾ ਮਾਰਚ ਕਰ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁਲਾਜ਼ਮ ਤੇ ਲੋਕ ਵਿਰੋਧੀ ਚਿਹਰਾ ਜ਼ਿਮਨੀ ਚੋਣ ਦੌਰਾਨ ਵੋਟਰਾਂ ਦੀ ਕਚਹਿਰੀ ਵਿੱਚ ਨਸ਼ਰ ਕਰਨਗੇ ।ਸੂਬਾ ਕਮੇਟੀ ਮੈਂਬਰ ਗੌਰਮਿੰਟ ਟੀਚਰ ਯੂਨੀਅਨ ਰਛਪਾਲ ਸਿੰਘ ਵੜੈਚ ਤੇ ਜਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਣ ਨੇ ਕਿਹਾ ਕਿ ਆਪ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਦੋ ਲੱਖ ਮੁਲਾਜ਼ਮਾਂ ਨੂੰ ਲਿਖਤੀ ਗਰੰਟੀ ਦਿੱਤੀ ਸੀ ਕਿ ਪੰਜਾਬ ਵਿੱਚ ਆਪ ਸਰਕਾਰ ਬਣਦਿਆਂ ਹੀ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ ਪਰ ਪੰਜਾਬ ਸਰਕਾਰ ਦੁਆਰਾ 18 ਨਵੰਬਰ 2022 ਨੂੰ ਦਿਵਾਲੀ ਤੋਂ ਪਹਿਲਾਂ ਕੀਤਾ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਨਹੀਂ ਲਾਗੂ ਕਰ ਸਕੀ ।ਜਦਕਿ ਗੁਆਂਢੀ ਸੂਬੇ ਹਿਮਾਚਲ ਨੇ ਛੇ ਮਹੀਨੇ ਅੰਦਰ ਹੀ ਪੁਰਾਣੀ ਪੈਨਸ਼ਨ ਬਹਾਲ ਕਰ ਆਪਣਾ ਚੋਣ ਵਾਅਦਾ ਇਮਾਨਦਾਰੀ ਨਾਲ ਨਿਭਾਇਆ। ਪੰਜਾਬ ਦੇ ਦੋ ਲੱਖ ਕਰਮਚਾਰੀਆਂ ਦੀ ਮੁੱਖ ਮੰਤਰੀ ਦੇ ਐਲਾਨ ਤੋਂ ਚਾਰ ਸਾਲ ਬਾਅਦ ਵੀ ਪੁਰਾਣੀ ਪੈਨਸ਼ਨ ਬਹਾਲ ਨਹੀਂ ਹੋਈ ਅਤੇ ਕਰਮਚਾਰੀ ਐਨ ਪੀ ਐਸ ਅਧੀਨ ਹੀ ਨਿਗੂਣੀ ਪੈਨਸ਼ਨ ਦਿੱਤੀ ਜਾ ਰਹੀ। ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਜਾ ਰਹੀ ਇਸ ਧੱਕੇਸ਼ਾਹੀ ਨੂੰ ਲੋਕ ਕਚਹਿਰੀ ਵਿੱਚ ਤਰਨਤਾਰਨ ਜਿਮਨੀ ਚੋਣ ਦੌਰਾਨ ਝੰਡਾ ਮਾਰਚ ਕਰ ਵੋਟਰਾਂ ਨੂੰ ਦੱਸਣਗੇ ਅਤੇ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਪ੍ਰਤੀ ਵੋਟਰਾਂ ਨੂੰ ਜਾਗਰੂਕ ਕਰਨਗੇ।ਜਿਲ੍ਹਾ ਆਗੂ ਗੁਰਮੇਜ ਸਿੰਘ ਤਲਵੰਡੀ ਅਤੇ ਦਲਜੀਤ ਸੈਣੀ ਫਗਵਾੜਾ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਵਿਰੁੱਧ ਦੇਸ਼ ਦੇ 70 ਲੱਖ ਐੱਨ ਪੀ ਐੱਸ ਪੀੜਤ ਮੁਲਾਜ਼ਮ 25 ਨਵੰਬਰ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਮਹਾਰੈਲੀ ਕਰਨਗੇ ਤੇ ਕੇਂਦਰ ਤੇ ਰਾਜ ਸਰਕਾਰ ਨੂੰ ਸਪਸ਼ਟ ਸੁਨੇਹਾ ਦੇਣਗੇ ਕਿ ਐਨ ਪੀ ਐਸ ਵਿੱਚ ਸਾਨੂੰ ਕੋਈ ਸੋਧ ਜਾਂ ਯੂ ਪੀ ਐਸ ਨਹੀਂ ਚਾਹੀਦੀ ਦੇਸ਼ ਦੀ ਤਰੱਕੀ ਵਿੱਚ ਦਿਨ ਰਾਤ ਇਕ ਕਰਨ ਵਾਲੇ ਕਰਮਚਾਰੀ ਨੂੰ ਹੁਣ ਪੁਰਾਣੀ ਪੈਨਸ਼ਨ ਬਹਾਲੀ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਕਿਉਂਕਿ ਜੇਕਰ ਪੰਜ ਸਾਲਾਂ ਲਈ ਚੁਣਿਆ ਜਾਣ ਵਾਲਾ ਵਿਧਾਇਕ ਜਾਂ ਸੰਸਦ ਪੁਰਾਣੀ ਪੈਨਸ਼ਨ ਦਾ ਹੱਕਦਾਰ ਹੈ ਤਾਂ ਸਾਰੀ ਉਮਰ ਦੇਸ਼ ਸੇਵਾ ਵਿੱਚ ਲਾਉਣ ਵਾਲਾ ਕਰਮਚਾਰੀ ਕਿਉਂ ਨਹੀਂ।ਇਸ ਮੌਕੇ ਦਲਜੀਤ ਸਿੰਘ ਸੈਣੀ,ਗੁਰਮੇਜ਼ ਸਿੰਘ ਤਲਵੰਡੀ, ਚੌਧਰੀਆਂ, ਅਵਤਾਰ ਸਿੰਘ ਹੈਬਤਪੁਰ, ਜਸਵਿੰਦਰ ਸਿੰਘ ਸ਼ਿਕਾਰਪੁਰ, ਸੁਖਵਿੰਦਰ ਸਿੰਘ ਕਾਲੇਵਾਲ, ਯਾਦਵਿੰਦਰ ਸਿੰਘ, ਸਿੰਦਰ ਸਿੰਘ, ਅਮਨਦੀਪ ਸਿੰਘ ਖਿੰਡਾ, ਗੁਰਪ੍ਰੀਤ ਸਿੰਘ ਟਿੱਬਾ, ਅਮਨਦੀਪ ਸਿੰਘ ਬਿਧੀਪੁਰ, ਜਸਵੀਰ ਸਿੰਘ ਚੀਮਾ, ਕੰਵਲਪ੍ਰੀਤ ਸਿੰਘ ਕੌੜਾ, ਗੁਰਪ੍ਰੀਤ ਸਿੰਘ ਬੂਲਪੁਰ, ਸੁਖਨਿੰਦਰ ਸਿੰਘ, ਸੁਖਦੇਵ ਸਿੰਘ ਬੂਲਪੁਰ, ਲਖਵਿੰਦਰ ਸਿੰਘ ਟਿੱਬਾ, ਵਰਿੰਦਰ ਸਿੰਘ ਟਿੱਬਾ, ਬਰਿੰਦਰ ਸਿੰਘ ਮਾਨ, ਸਰਬਜੀਤ ਸਿੰਘ ਸ਼ੇਰਪੁਰ ਦੋਨਾਂ, ਰੇਸ਼ਮ ਸਿੰਘ ਬੂੜੇਵਾਲ, ਪਰਮਿੰਦਰ ਸਿੰਘ ਸੈਦਪੁਰ, ਅਸ਼ਵਨੀ ਕੁਮਾਰ, ਅਜੇ ਕੁਮਾਰ, ਕੁਲਦੀਪ ਠਾਕੁਰ, ਜਗਮੋਹਨ ਸਿੰਘ ਯਾਦਵਿੰਦਰ ਸਿੰਘ ਰੁਪਿੰਦਰ ਸਿੰਘ ਸ,ਕੋਚ ਮਨਜਿੰਦਰ ਸਿੰਘ ਦੰਦੂਪੁਰ,ਹੈੱਡ ਟੀਚਰ ਸੁਖਵਿੰਦਰ ਸਿੰਘ ਦੰਦੂਪੁਰ ਆਦਿ ਆਦਿ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਕੁਝ ਪਰੇਸ਼ਾਨੀਆਂ ਅਜਿਹੀਆਂ ਵੀ ਹੁੰਦੀਆਂ ਨੇ !
Next articleTHE BONE-02 THE REVOLUTIONARY MEDICAL GLUE