ਨਵਾਂਸ਼ਹਿਰ /ਕਲੇਰਾਂ ਢਾਹਾ (ਸਮਾਜ ਵੀਕਲੀ) (ਨਵਾਂਸ਼ਹਿਰ ) ਐਨ.ਆਰ.ਆਈ. ਵੀਰਾਂ ਵੱਲੋਂ ਪੰਜਾਬ ਵਿੱਚ ਸਕੂਲਾਂ ਵਿਦਿਆਰਥੀਆਂ ਦੇ ਲਈ ਪੜ੍ਹਾਈ ਵਿਚ ਲਈ ਜ਼ਰੂਰੀ ਸਟੇਸ਼ਨਰੀ ਅਤੇ ਸਹਾਇਕ ਸਮੱਗਰੀ ਦਾਨ ਕਰਨਾ ਇੱਕ ਸ਼ਲਾਘਾਯੋਗ ਕਾਰਜ ਹੈ, ਜਿਸ ਦੀ ਤਾਜ਼ਾ ਮਿਸਾਲ ਪਿੰਡ ਭੂਤਾਂ ਦੇ ਐਨ.ਆਰ.ਆਈਜ਼ ਕੇਹਰ ਸਿੰਘ ਕੈਨੇਡਾ, ਜੋਗਾ ਸਿੰਘ ਕੈਨੇਡਾ, ਪ੍ਰਲਾਦ ਸਿੰਘ ਕੈਨੇਡਾ, ਅਵਤਾਰ ਸਿੰਘ ਕੈਨੇਡਾ, ਸੁਰਿੰਦਰ ਸਿੰਘ ਜਰਮਨੀ, ਸੁਖਵਿੰਦਰ ਸਿੰਘ ਕੈਨੇਡਾ ਅਤੇ ਅਮਰੀਕ ਸਿੰਘ ਕੈਨੇਡਾ ਬਣੇ ਹਨ, ਜਿਹਨਾਂ ਨੇ ਆਪਣੇ ਜੱਦੀ ਪਿੰਡ ਭੂਤਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਉੱਤਮ ਕੁਆਲਿਟੀ ਦੀ ਸ਼ਟੇਸ਼ਨਰੀ, ਪੈਨ, ਪੈਨਸਿਲਾਂ ਅਤੇ ਹੋਰ ਸਮਾਨ ਪ੍ਰਦਾਨ ਕੀਤਾ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਬਲਜਿੰਦਰ ਕੌਰ ਨੇ ਸਮੂਹ ਐਨ ਆਰ ਆਈ ਵੀਰਾਂ ਦਾ ਵਿਦਿਆਰਥੀਆਂ ਦੀ ਮਦਦ ਕਰਨ ਲਈ ਧੰਨਵਾਦ ਕੀਤਾ । ਸਮਾਜ ਸੇਵਕ ਗੁਰਵਿੰਦਰ ਸਿੰਘ ਕੰਦੋਲਾ ਅਤੇ ਕਮਲਜੀਤ ਸਿੰਘ ਸਾਬਕਾ ਸਰਪੰਚ ਨੇ ਵੀ ਦਾਨੀ ਸੱਜਣਾਂ ਦਾ ਧੰਨਵਾਦ ਕਰਦੇ ਹੋਏ ਆਸ ਪ੍ਰਗਟਾਈ ਕਿ ਭਵਿੱਖ ਵਿਚ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਸਕੂਲ ਵਿਦਿਆਰਥੀਆਂ ਦੀ ਮਦਦ ਕਰਨ ਲਈ ਹੋਰ ਵੀ ਵਧੀਆ ਪ੍ਰੌਜੈਕਟ ਉਲੀਕੇ ਜਾਣਗੇ। ਸਕੂਲ ਪ੍ਰਬੰਧਕਾਂ ਵੱਲੋਂ ਐਨ ਆਰ ਆਈ ਵੀਰਾਂ ਦਾ ਸਨਮਾਨ ਵੀ ਕੀਤਾ ਗਿਆ । ਇਸ ਮੌਕੇ ਰਾਜ ਕੁਮਾਰੀ ਇੰਚਾਰਜ ਸਰਕਾਰੀ ਮਿਡਲ ਸਕੂਲ, ਮਨਦੀਪ ਕੌਰ, ਦੌਲਤ ਰਾਮ, ਕਾਂਤਾ ਦੇਵੀ, ਮਨਜੀਤ ਕੌਰ, ਪੁਸ਼ਪਾ ਰਾਣੀ (ਸਾਰੇ ਸਕੂਲ ਸਟਾਫ), ਨਰਿੰਦਰ ਸਿੰਘ ਪੰਚ, ਮਾਸਟਰ ਰਾਮ ਲਾਲ ਅਤੇ ਹਰਮੇਸ਼ ਸਿੰਘ ਹਾਜ਼ਰ ਸਨ।
https://play.google.com/store/apps/details?id=in.yourhost.samajweekly



