2027 ਦੀਆਂ ਵਿਧਾਨ ਸਭਾ ਚੋਣਾਂ ਲਈ ਅੰਮ੍ਰਿਤਸਰ ਪੂਰਬੀ ਤੋਂ ਡਿੰਪਾ ਸਭ ਤੋਂ ਯੋਗ ਤੇ ਮਜ਼ਬੂਤ ਚਿਹਰਾ, ਕਾਗਰਸ ਹਾਈਕਮਾਨ ਕੋਲ ਕੀਤੀ ਮੰਗ
ਲੈਸਟਰ(ਇੰਗਲੈਂਡ) (ਸਮਾਜ ਵੀਕਲੀ) (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਵਿੱਚ ਵੱਸਦੇ ਪੰਜਾਬੀ ਐਨ.ਆਰ.ਆਈ ਭਾਈਚਾਰੇ ਨੇ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਦੇ ਹੱਕ ਵਿੱਚ ਇੱਕਜੁੱਟ ਹੁੰਦਿਆਂ ਕਿਹਾ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਗਰਸ ਵੱਲੋ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਉਹ ਸਭ ਤੋਂ ਯੋਗ, ਮਜ਼ਬੂਤ ਅਤੇ ਲੋਕਪ੍ਰਿਯ ਉਮੀਦਵਾਰ ਸਾਬਤ ਹੋ ਸਕਦੇ ਹਨ। ਐਨ.ਆਰ.ਆਈ ਆਗੂਆਂ ਨੇ ਕਿਹਾ ਕਿ ਸ. ਡਿੰਪਾ ਨੇ ਆਪਣੇ ਜਨਤਕ ਅਤੇ ਰਾਜਨੀਤਿਕ ਜੀਵਨ ਦੌਰਾਨ ਲੋਕਾਂ ਦੇ ਦੁੱਖ-ਸੁੱਖ ਵਿੱਚ ਹਮੇਸ਼ਾ ਸ਼ਮੂਲੀਅਤ ਕੀਤੀ ਹੈ,ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕੀਤੀ ਹੈ। ਇਸ ਲਈ ਪਾਰਟੀ ਨੂੰ ਉਨ੍ਹਾਂ ਦੇ ਲੰਬੇ ਤਜਰਬੇ ਅਤੇ ਲੋਕਪ੍ਰਿਯਤਾ ਦਾ ਪੂਰਾ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਇੰਗਲੈਂਡ ਵੱਸਦੇ ਪ੍ਰਮੁੱਖ ਐਨ.ਆਰ.ਆਈ ਆਗੂ ਰੁਪਿੰਦਰ ਸਿੰਘ, ਹਰਕੀਰਤ ਸਿੰਘ ਸੰਧੂ, ਬਲਜਿੰਦਰ ਸਿੰਘ, ਰਣਜੀਤ ਸਿੰਘ ਅਤੇ ਸੰਨੀ ਚੌਪੜਾ ਨੇ ਸਾਂਝੇ ਤੌਰ ‘ਤੇ ਕਿਹਾ ਕਿ ਭਾਵੇਂ ਉਹ ਹਜ਼ਾਰਾਂ ਮੀਲ ਦੂਰ ਇੰਗਲੈਂਡ ਵਿੱਚ ਰਹਿੰਦੇ ਹਨ, ਪਰ ਪੰਜਾਬ ਅਤੇ ਆਪਣੇ ਜੱਦੀ ਇਲਾਕਿਆਂ ਨਾਲ ਉਨ੍ਹਾਂ ਦਾ ਰਿਸ਼ਤਾ ਅੱਜ ਵੀ ਪਹਿਲਾਂ ਵਾਂਗ ਮਜ਼ਬੂਤ ਹੈ। ਉਹ ਪੰਜਾਬ ਦੀ ਰਾਜਨੀਤੀ ਅਤੇ ਲੋਕ ਹਿੱਤ ਦੇ ਮੁੱਦਿਆਂ ‘ਤੇ ਲਗਾਤਾਰ ਨਜ਼ਰ ਰੱਖਦੇ ਹਨ ਅਤੇ ਚਾਹੁੰਦੇ ਹਨ ਕਿ ਸੂਬੇ ਦੀ ਅਗਵਾਈ ਅਜਿਹੇ ਲੋਕਾਂ ਦੇ ਹੱਥਾਂ ਵਿੱਚ ਹੋਵੇ ਜੋ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰ ਸਕਣ। ਉਨ੍ਹਾਂ ਕਿਹਾ ਕਿ ਜਸਬੀਰ ਸਿੰਘ ਗਿੱਲ ਡਿੰਪਾ ਨੇ ਆਪਣੇ ਕਾਰਜਕਾਲ ਦੌਰਾਨ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕੀਤਾ ਅਤੇ ਹਰ ਵਰਗ ਦੇ ਲੋਕਾਂ ਨਾਲ ਨਜ਼ਦੀਕੀ ਬਣਾਈ ਰੱਖੀ। ਉਨ੍ਹਾਂ ਦੀ ਸਾਦਗੀ, ਮਿਲਣਸਾਰ ਸੁਭਾਅ ਅਤੇ ਲੋਕ ਸੇਵਾ ਪ੍ਰਤੀ ਵਚਨਬੱਧਤਾ ਕਾਰਨ ਉਹ ਅੱਜ ਵੀ ਲੋਕਾਂ ਵਿੱਚ ਇੱਕ ਮਜ਼ਬੂਤ ਪਛਾਣ ਰੱਖਦੇ ਹਨ। ਐਨ.ਆਰ.ਆਈ ਆਗੂਆਂ ਨੇ ਕਿਹਾ ਕਿ ਅੰਮ੍ਰਿਤਸਰ ਪੂਰਬੀ ਵਰਗੇ ਅਹਿਮ ਹਲਕੇ ਨੂੰ ਇੱਕ ਤਜਰਬੇਕਾਰ, ਸਾਫ਼-ਸੁਥਰੇ ਅਕਸ ਅਤੇ ਲੋਕਾਂ ਨਾਲ ਸਿੱਧੇ ਤੌਰ ‘ਤੇ ਜੁੜੇ ਹੋਏ ਆਗੂ ਦੀ ਲੋੜ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਜਸਬੀਰ ਸਿੰਘ ਗਿੱਲ ਡਿੰਪਾ ਇਨ੍ਹਾਂ ਸਾਰੀਆਂ ਕਸੌਟੀਆਂ ‘ਤੇ ਖਰੇ ਉਤਰਦੇ ਹਨ, ਅਤੇ ਜੇਕਰ ਕਾਗਰਸ ਪਾਰਟੀ ਉਨ੍ਹਾਂ ਨੂੰ ਉਮੀਦਵਾਰ ਬਣਾਉਂਦੀ ਹੈ, ਤਾਂ ਉਹ ਵੱਡੇ ਫਰਕ ਨਾਲ ਜਿੱਤ ਹਾਸਲ ਕਰਨ ਦੀ ਸਮਰੱਥਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇੰਗਲੈਂਡ ਵੱਸਦੇ ਪੰਜਾਬੀ ਸਿਰਫ਼ ਆਰਥਿਕ ਤੌਰ ‘ਤੇ ਹੀ ਨਹੀਂ, ਸਗੋਂ ਸਮਾਜਿਕ ਅਤੇ ਜਨ-ਭਲਾਈ ਦੇ ਕੰਮਾਂ ਵਿੱਚ ਵੀ ਆਪਣੇ ਵਤਨ ਨਾਲ ਜੁੜੇ ਰਹਿੰਦੇ ਹਨ। ਪੰਜਾਬ ਦੇ ਵਿਕਾਸ ਅਤੇ ਬਿਹਤਰੀ ਲਈ ਉਹ ਹਮੇਸ਼ਾ ਆਪਣਾ ਯੋਗਦਾਨ ਪਾਉਣ ਲਈ ਤਿਆਰ ਰਹਿੰਦੇ ਹਨ। ਇਸ ਲਈ ਉਹ ਚਾਹੁੰਦੇ ਹਨ ਕਿ ਰਾਜਨੀਤੀ ਵਿੱਚ ਵੀ ਅਜਿਹੇ ਲੋਕਾਂ ਨੂੰ ਅੱਗੇ ਲਿਆਂਦਾ ਜਾਵੇ ਜੋ ਵਿਕਾਸ ਅਤੇ ਲੋਕ ਸੇਵਾ ਨੂੰ ਪਹਿਲ ਦੇਣ। ਐਨ.ਆਰ.ਆਈ ਭਾਈਚਾਰੇ ਨੇ ਕਾਗਰਸ ਹਾਈਕਮਾਨ ਨੂੰ ਅਪੀਲ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਜਸਬੀਰ ਸਿੰਘ ਗਿੱਲ ਡਿੰਪਾ ਨੂੰ ਉਮੀਦਵਾਰ ਬਣਾਇਆ ਜਾਵੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਦੇਸ਼ ਅਤੇ ਵਿਦੇਸ਼ ਵਿੱਚ ਵੱਸਦੇ ਪੰਜਾਬੀ ਉਨ੍ਹਾਂ ਦੀ ਹਮਾਇਤ ਲਈ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰਣਗੇ ਅਤੇ ਜਿੱਤ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯੋਗਦਾਨ ਪਾਉਣਗੇ। ਅੰਤ ਵਿੱਚ ਰੁਪਿੰਦਰ ਸਿੰਘ, ਹਰਕੀਰਤ ਸਿੰਘ ਸੰਧੂ, ਬਲਜਿੰਦਰ ਸਿੰਘ, ਰਣਜੀਤ ਸਿੰਘ ਅਤੇ ਸੰਨੀ ਚੌਪੜਾ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਵੀ ਜਸਬੀਰ ਸਿੰਘ ਗਿੱਲ ਡਿੰਪਾ ਦੇ ਹੱਕ ਵਿੱਚ ਆਪਣਾ ਸਮਰਥਨ ਜਾਰੀ ਰੱਖਣਗੇ ਅਤੇ ਇੰਗਲੈਂਡ ਵੱਸਦੇ ਪੰਜਾਬੀਆਂ ਨੂੰ ਵੀ ਇਸ ਮੁਹਿੰਮ ਨਾਲ ਜੋੜਨ ਲਈ ਯਤਨ ਕਰਨਗੇ, ਤਾਂ ਜੋ ਪੰਜਾਬ ਨੂੰ ਇੱਕ ਇਮਾਨਦਾਰ, ਤਜਰਬੇਕਾਰ ਅਤੇ ਲੋਕ-ਪੱਖੀ ਲੀਡਰਸ਼ਿਪ ਮਿਲ ਸਕੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






