ਕਪੂਰਥਲਾ, (ਕੌੜਾ)-ਸਿੱਖਿਆ ਬਲਾਕ ਸੁਲਤਾਨਪੁਰ ਲੋਧੀ – 1 ਅਧੀਨ ਪੈਂਦੇ ਸਰਕਾਰੀ ਐਲੀਮੈਂਟਰੀ ਸਕੂਲ ਨੂਰਪੁਰ ਬਸਤੀ ਵਿਖ਼ੇ ਐਨ ਆਰ ਆਈ ਸੋਨੀ ਸਿੰਘ ਨੇ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਸਕੂਲ ਦੇ 37 ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ । ਸਕੂਲ ਦੇ ਅਧਿਆਪਕਾ ਹਰਜਿੰਦਰ ਕੌਰ ਨੇ ਦੱਸਿਆ ਕਿ ਐਨ ਆਰ ਆਈ ਸੋਨੀ ਸਿੰਘ ਵੱਲੋਂ ਸਮੇਂ ਸਮੇਂ ਉੱਤੇ ਸਕੂਲ ਦੇ ਵਿਦਿਆਰਥੀਆਂ ਦੀ ਭਲਾਈ ਲਈ ਉਪਰਾਲੇ ਕੀਤੇ ਜਾਂਦੇ ਹਨ ਤੇ ਇਸ ਵਾਰ ਉਹਨਾਂ ਨੇ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਸਟੇਸ਼ਨਰੀ ਮੁੱਹਈਆ ਕਰਵਾਈ ਗਈ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly