ਜ਼ਿਲ੍ਹੇ ’ਚ ਰਜਿਸਟਰੀਆਂ ਦਾ ਕੰਮ ਰਿਹਾ ਨਿਰਵਿਘਨ ਜਾਰੀ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਬੁੱਧਵਾਰ ਨੂੰ ਜ਼ਿਲ੍ਹੇ ’ਚ 200 ਦੇ ਕਰੀਬ ਹੋਈਆਂ ਰਜਿਸਟਰੀਆਂ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿਚ ਪ੍ਰਾਪਰਟੀ ਰਜਿਸਟਰੇਸ਼ਨ ਲਈ ਕਿਸੇ ਨੂੰ ਵੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਬੁੱਧਵਾਰ ਨੂੰ ਜ਼ਿਲ੍ਹੇ ਦੀਆਂ ਤਹਿਸੀਲਾਂ ਵਿਚ ਰਜਿਸਟਰੀਆਂ ਦਾ ਕੰਮ ਲਗਾਤਾਰ ਚੱਲਦਾ ਰਿਹਾ ਅਤੇ ਜ਼ਿਲ੍ਹੇ ਵਿਚ 198 ਰਜਿਸਟਰੀਆਂ ਹੋਈਆਂ। ਉਨ੍ਹਾਂ ਕਿਹਾ ਕਿ ਰਜਿਸਟਰੀਆਂ ਦਾ ਕੰਮ ਨਿਰਵਿਘਨ ਜਾਰੀ ਰਹੇਗਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦਫ਼ਤਰਾਂ ਵਿਚ ਕਿਸੇ ਵੀ ਨਾਗਰਿਕ ਸੇਵਾ ਲਈ ਲੋਕਾਂ ਨੂੰ ਪ੍ਰੇਸ਼ਾਨੀ ਨਹੀਂ ਆਵੇਗੀ ਜਿਸ ਸਬੰਧੀ ਸਮੂਹ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਤਹਿਸੀਲ ਵਿਚ ਬੁੱਧਵਾਰ ਨੂੰ ਰਜਿਸਟਰੀਆਂ ਦਾ ਕੰਮ ਸੁਚੱਜੇ ਢੰਗ ਨਾਲ ਜਾਰੀ ਰਿਹਾ ਜਿਸ ਤਹਿਤ 62 ਰਜਿਸਟਰੀਆਂ ਕੀਤੀਆਂ ਗਈਆਂ। ਇਸੇ ਤਰ੍ਹਾਂ ਭੂੰਗਾ ਵਿਖੇ 30, ਸਬ-ਡਵੀਜਨ ਟਾਂਡਾ ਵਿਖੇ 24, ਸਬ-ਰਜਿਸਟਰਾਰ ਦਫ਼ਤਰ ਦਸੂਹਾ ਅਤੇ ਗੜਦੀਵਾਲਾ ਵਿਖੇ 25,  ਦਸੂਹਾ ਵਿਖੇ 12, ਹਾਜੀਪੁਰ ਅਤੇ ਤਲਵਾੜਾ ਵਿਖੇ 13 ਰਜਿਸਟਰੀਆਂ ਕੀਤੀਆਂ ਗਈਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਖੁਦ ਸਬ-ਡਵੀਜਨ ਪੱਧਰ ’ਤੇ ਰਜਿਸਟਰੀਆਂ ਦੇ ਕੰਮ ਦਾ ਲਗਾਤਾਰ ਜਾਇਜ਼ਾ ਲੈ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਬ-ਡਵੀਜਨ ਗੜ੍ਹਸ਼ੰਕਰ ਵਿਖੇ ਅੱਜ 32 ਰਜਿਸਟਰੀਆਂ ਕੀਤੀਆਂ ਗਈਆਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਰਜਿਸਟਰੀ ਕਰਵਾਉਣ ਲਈ ਬਿਨ੍ਹਾਂ ਕਿਸੇ ਸ਼ੰਕੇ ਤੋਂ ਆਪਣਾ ਸਮਾਂ ਲੈਣ ਅਤੇ ਉਨ੍ਹਾਂ ਦੀ ਰਜਿਸਟਰੀ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਹੋਵੇਗੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਵਿਧਾਇਕ ਵਲੋਂ ਤਹਿਸੀਲ ’ਚ ਰਜਿਸਟਰੀਆਂ ਦੇ ਕੰਮ ਦਾ ਜਾਇਜ਼ਾ
Next articleਕਿਸਾਨ ਆਗੂਆਂ ਦੀਆਂ ਗ੍ਰਿਫਤਾਰੀਆਂ ਦੀ ਇਫਟੂ ਆਗੂਆਂ ਵੱਲੋਂ ਨਿੰਦਾ