ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿੱਖਿਆ ਖੇਤਰ ਵਿਚ ਨੰਬਰ ਇਕ ਸੂਬਾ ਬਣਾਉਣ ਲਈ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਚਲਾਈ ਗਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਉਪ ਚੇਅਰਮੈਨ ਲਲਿਤ ਮੋਹਨ ਪਾਠਕ ਬੱਲੂ ਨੇ
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਨਵਾਂਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਦੌਰਾਨ ਉਨ੍ਹਾਂ ਸਰਕਾਰੀ ਹਾਈ ਸਕੂਲ ਭਾਰਟਾ ਖੁਰਦ, ਸਰਕਾਰੀ ਪ੍ਰਾਇਮਰੀ ਸਕੂਲ ਭਾਰਟਾ ਖੁਰਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਰਟਾ ਕਲਾਂ, ਸਰਕਾਰੀ ਮਿਡਲ ਸਕੂਲ ਖੋਜਾ, ਸਰਕਾਰੀ ਪ੍ਰਾਇਮਰੀ ਸਕੂਲ ਕੰਗ, ਸਰਕਾਰੀ ਮਿਡਲ ਸਕੂਲ ਮਹਿੰਦੀਪੁਰ, ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ, ਸਰਕਾਰੀ ਪ੍ਰਾਇਮਰੀ ਸਕੂਲ ਅਲਾਚੌਰ ਅਤੇ ਸਰਕਾਰੀ ਮਿਡਲ ਸਕੂਲ ਅਲਾਚੌਰ ਵਿਖੇ ਬੁਨਿਆਦੀ ਢਾਂਚੇ ਦੇ ਵੱਖ-ਵੱਖ ਪ੍ਰੋਜੈਕਟ ਲੋਕ ਅਰਪਿਤ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਲਗਾਤਰ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਈ ਸਮਾਂ ਸੀ ਜਦੋਂ ਆਮ ਵਿਅਕਤੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਾਉਣ ਨੂੰ ਹੀ ਤਰਜੀਹ ਦਿੰਦੇ ਸਨ ਪਰੰਤੂ ਮੌਜੂਦਾ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਗਏ ਇਤਿਹਾਸਕ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖ਼ਲੇ ਦੀ ਗਿਣਤੀ ਵਿਚ ਵੱਡਾ ਇਜ਼ਾਫਾ ਹੋਇਆ ਹੈ। ਇਸ ਮੌਕੇ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ ਤੋਂ ਇਲਾਵਾ ਸਬੰਧਿਤ ਇਲਾਕਿਆਂ ਦੇ ਮੋਹਤਬਰ ਵਿਅਕਤੀ, ਸਕੂਲਾਂ ਦੇ ਮੁਖੀ, ਅਧਿਆਪਕ, ਵਿਦਿਆਰਥੀ, ਮਾਪੋ ਅਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



