15 ਅਗਸਤ, ਨੰਬਰਦਾਰਾਂ ਦੀਆਂ ਮੰਗਾਂ ਅਤੇ ਨਿਰਮਾਣ ਅਧੀਨ ਸਰਕਾਰੀ ਸਕੂਲ ਹੋਣਗੇ ਪ੍ਰਮੁੱਖ ਮੁੱਦੇ
ਨੂਰਮਹਿਲ ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ)
ਭਾਰਤ ਦੇਸ਼ ਦੇ ਪ੍ਰਮੁੱਖ ਦੋ ਤਿਓਹਾਰਾਂ ਵਿਚੋਂ ਇੱਕ ਪ੍ਰਮੁੱਖ ਤਿਓਹਾਰ ਆਜ਼ਾਦੀ ਦਿਹਾੜਾ 15 ਅਗਸਤ ਮਨਾਉਣ ਲਈ ਨੰਬਰਦਾਰ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਲਾਇਨ ਅਸ਼ੋਕ ਸੰਧੂ ਨੰਬਰਦਾਰ ਨੂਰਮਹਿਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਹੈੱਡ ਆਫਿਸ ਤਹਿਸੀਲ ਕੰਪਲੈਕਸ ਨੂਰਮਹਿਲ ਵਿਖੇ ਮਿਤੀ 3 ਅਗਸਤ, ਸ਼ਨੀਵਾਰ ਨੂੰ ਸਵੇਰੇ 10:30 ਵਜੇ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਧਾਨ ਅਸ਼ੋਕ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਦੇ ਨੰਬਰਦਾਰ ਸਾਹਿਬਾਨ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਹਰ ਸਾਲ ਹਿੰਦੁਸਤਾਨ ਦਾ ਪ੍ਰਮੁੱਖ ਤਿਓਹਾਰ ਆਜ਼ਾਦੀ ਦਿਵਸ ਮਨਾਉਣ ਦਾ ਪਾਵਣ ਮੌਕਾ ਮਿਲਦਾ ਹੈ। ਨੰਬਰਦਾਰ ਜਿੱਥੇ ਆਪਣੀਆਂ ਮੰਗਾਂ ਪ੍ਰਤੀ ਸੁਚੇਤ ਰਹਿੰਦੇ ਹਨ ਉੱਥੇ ਸਮਾਜ ਦੇ ਕਾਰਜ ਸੰਵਾਰਨ ਲਈ ਵੀ ਅੱਡੀ ਚੋਟੀ ਦਾ ਜ਼ੋਰ ਲਗਾਉਂਦੇ ਹਨ ਅਤੇ ਸਫਲ ਵੀ ਹੁੰਦੇ ਹਨ। ਉਹਨਾਂ ਕਿਹਾ ਕਿ ਇਸ ਮੀਟਿੰਗ ਵਿੱਚ 15 ਅਗਸਤ ਨੂੰ ਜੋਸ਼-ਓ-ਖਰੋਸ਼ ਨਾਲ ਮਨਾਉਣ, ਨੰਬਰਦਾਰਾਂ ਦੀਆਂ ਮੰਗਾਂ, ਮਾਣ ਭੱਤਾ, ਨਿਰਮਾਣ ਅਧੀਨ ਨੂਰਮਹਿਲ ਦੇ ਸਰਕਾਰੀ ਸਕੂਲ ਤੋੰ ਇਲਾਵਾ ਰੁੱਖ ਲਗਾਉਣ ਸੰਬੰਧੀ ਅਹਿਮ ਵਿਚਾਰਾਂ ਕੀਤੀਆਂ ਜਾਣਗੀਆਂ। ਜ਼ਿਲ੍ਹਾ ਪ੍ਰਧਾਨ ਅਸ਼ੋਕ ਸੰਧੂ, ਜ਼ਿਲ੍ਹਾ ਸਕੱਤਰ ਜਨਰਲ ਸੁਰਿੰਦਰ ਪਾਲ ਸਿੰਘ ਬੁਰਜ ਕੇਲਾ, ਕੈਸ਼ੀਅਰ ਰਾਮ ਦਾਸ ਬਾਲੂ, ਪੀ.ਆਰ.ਓ ਜਗਨ ਨਾਥ, ਪ੍ਰੈਸ ਸਕੱਤਰ ਤਰਸੇਮ ਲਾਲ ਉੱਪਲ ਖਾਲਸਾ ਨੇ ਸਮੂਹ ਨੰਬਰਦਾਰ ਸਾਹਿਬਾਨਾਂ ਨੂੰ ਬੇਨਤੀ ਕੀਤੀ ਹੈ ਕਿ ਸ਼ਨੀਵਾਰ ਨੂੰ ਸਵੇਰੇ 10:30 ਮੀਟਿੰਗ ਵਿੱਚ ਜ਼ਰੂਰ ਭਾਗ ਲੈਣ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly