HOME ਆਂਗਣਵਾੜੀ ਵਰਕਰਾਂ ਲਈ “ਪੋਸ਼ਣ ਵੀ ਪੜ੍ਹਾਈ ਵੀ” ਵਿਸ਼ੇ ਤੇ ਸਰਕਲ ਮੀਟਿੰਗ ਸਫਲਤਾ...

ਆਂਗਣਵਾੜੀ ਵਰਕਰਾਂ ਲਈ “ਪੋਸ਼ਣ ਵੀ ਪੜ੍ਹਾਈ ਵੀ” ਵਿਸ਼ੇ ਤੇ ਸਰਕਲ ਮੀਟਿੰਗ ਸਫਲਤਾ ਪੂਰਵਕ ਸੰਪੰਨ।

ਰਾਏਕੋਟ /ਹਲਵਾਰਾ,   (ਸਮਾਜ ਵੀਕਲੀ)   (ਗੁਰਭਿੰਦਰ ਗੁਰੀ) ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ -ਨਿਰਦੇਸ਼ਾਂ ਹੇਠ ਆਂਗਣਵਾੜੀ ਵਰਕਰਾਂ ਲਈ “ਪੋਸ਼ਣ ਵੀ, ਪੜ੍ਹਾਈ ਵੀ “ਵਿਸ਼ੇ ਤੇ ਸਰਕਲ ਮੀਟਿੰਗ ਹਲਵਾਰਾ ਵਿਖੇ ਭਗਤ ਰਵਿਦਾਸ ਜੀ ਧਰਮਸ਼ਾਲਾ ‘ਚ ਸਫਲਤਾਪੂਰਵਕ ਸੰਪੰਨ ਹੋਈ। ਇਸ ਮੀਟਿੰਗ  ਦਾ ਆਯੋਜਨ ਬਾਲ ਵਿਕਾਸ ਪ੍ਰੋਜੈਕਟ ਅਫਸਰ ਨੀਕੀਤੀਕਾ ਢੀਂਗਰਾ ਦੀ ਯੋਗ ਅਗਵਾਈ ਹੇਠ ਕੀਤਾ ਗਿਆ। ਇਸ ਦੌਰਾਨ ਸੀਡੀਪੀਓ ਮੈਡਮ ਨਿਕੀਤੀਕਾ ਢੀਂਗਰਾ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ 03 ਤੋਂ 06 ਸਾਲ ਤੱਕ ਦੇ ਬੱਚਿਆਂ ਨੂੰ ”ਅਰਲੀ ਚਾਇਲਡ ਹੁੱਡ ਕੇਅਰ ਐਂਡ ਐਜੂਕੇਸ਼ਨ” ਪ੍ਰਤੀ ਜਾਗਰੂਕ ਕਰਨਾ ਅਤੇ ਉਨਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਇਸ ਮੌਕੇ ਪ੍ਰਥਮ ਐਜੂਕੇਸ਼ਨ ਫਾਊਂਡੇਸ਼ਨ ਦੀ ਟੀਮ ਵੱਲੋਂ ਆਂਗਣਵਾੜੀ ਵਰਕਰਾਂ ਨਾਲ ਸਰਵਪੱਖੀ  ਵਿਕਾਸ ਦੀਆਂ ਗਤੀਵਿਧੀਆਂ ਤੇ ਚਰਚਾ ਕੀਤੀ ਗਈ ਪ੍ਰਥਮ ਜ਼ਿਲ੍ਹਾ ਸਹਾਇਕ ਕੋਆਰਡੀਨੇਟਰ( ਮਨਪ੍ਰੀਤ ਕੌਰ ‘ਮਨਦੀਪ ਕੌਰ ) ਕੌਨਟੈਂਟ ਕੁਆਰਡੀਨੇਟਰ ( ਰਤਨਦੀਪ ਕੌਰ) ਨੇ ਵਰਕਰਾਂ ਨੂੰ ਬੱਚਿਆਂ ਦੀ ਚੰਗੀ ਸਿਹਤ, ਪੋਸ਼ਣ ਅਤੇ ਸੁਰੱਖਿਆ ਦੇ ਨਾਲ ਖੇਡ ਖੇਡ ਦੀ ਵਿਧੀ ਰਾਹੀਂ ਸਿੱਖਣ ਪ੍ਰਕਿਰਿਆ ਨੂੰ ਆਧੁਨਿਕ ਤਰੀਕਿਆਂ ਨਾਲ ਬਹੁਤ ਹੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੀਟਿੰਗ ਦੌਰਾਨ ਤਿੰਨ ਸਰਕਲ ਹਲਵਾਰਾ, ਸੁਧਾਰ ਤੇ ਰਾਜੋਆਣਾ ਦੇ ਸਮੂਹ ਆਂਗਣਵਾੜੀ ਵਰਕਰਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਪ੍ਰਥਮ ਟੀਮ ਵੱਲੋਂ ਦਿੱਤੀ ਗਈ ਨਵੀਂ ਜਾਣਕਾਰੀ ਦੀ ਸਲਾਂਘਾ ਕੀਤੀ। ਇਸ ਮੌਕੇ ਵੱਡੀ ਗਿਣਤੀ ‘ਚ ਆਂਗਣਵਾੜੀ ਵਰਕਰ ਹਾਜ਼ਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਇਨਕਲਾਬੀ ਸੰਗਠਨਾਂ ਵਲੋਂ ਪ੍ਰੋਫ਼ੈਸਰ ਵੜੈਚ ਨੂੰ ਦਿੱਤੀ ਗਈ ਸ਼ਰਧਾਂਜਲੀ
Next articleਭਾਜਪਾ ਦੇ ਓਬੀਸੀ ਮੋਰਚਾ ਪੰਜਾਬ ਦੇ ਸਾਬਕਾ ਸੂਬਾ ਸਕੱਤਰ ਸੁਖਜੀਤ ਸਿੰਘ ਸੁੱਖਾ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰੋਪਾ ਪਾ ਕੇ ਕੀਤਾ ਆਪਣੀ ਪਾਰਟੀ ਵਿੱਚ ਸ਼ਾਮਲ