ਓ.ਪੀ.ਐਸ ਕਰੋ ਬਹਾਲ, ਨਹੀਂ ਤਾਂ ਦਿੱਲੀ ਵਰਗਾ ਹੋਵੇਗਾ ਹਾਲ : ਪ੍ਰਿੰਸ ਗੜਦੀਵਾਲਾ

ਪ੍ਰਿੰਸ ਗੜਦੀਵਾਲਾ
ਹੁਸ਼ਿਆਰਪੁਰ (ਸਮਾਜ ਵੀਕਲੀ)  ( ਤਰਸੇਮ ਦੀਵਾਨਾ) ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਗੜਦੀਵਾਲਾ  ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਤੁਰੰਤ ਪ੍ਰਭਾਵ ਤੋਂ ਪੰਜਾਬ ਵਿੱਚ ਓ.ਪੀ.ਐਸ ਬਹਾਲ ਕਰੇ ਨਹੀਂ ਤਾਂ ਉਹਨਾਂ ਦਾ ਹਾਲ ਵੀ ਦਿੱਲੀ ਸਰਕਾਰ ਵਰਗਾ ਹੋਵੇਗਾ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ 18 ਨਵੰਬਰ 2022 ਨੂੰ ਇੱਕ ਅਧੂਰਾ ਜਿਹਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜਿਸ ਦੀ ਐਸ.ਓ.ਪੀ ਅਜੇ ਤੱਕ ਵੀ ਜਾਰੀ ਨਹੀਂ ਕੀਤੀ ਜਾ ਸਕੀ ਹੈ। ਉਹਨਾਂ ਸਰਕਾਰ ਨੂੰ ਚੇਤਾਂਦਿਆਂ ਹੋਇਆਂ ਕਿਹਾ ਕਿ ਝੂਠ ਦੀ ਮਿਆਦ ਜਿਆਦਾ ਦੇਰ ਤੱਕ ਨਹੀਂ ਟਿੱਕ  ਸਕਦੀ I ਇਸ ਕਰਕੇ ਮੁੱਖ ਮੰਤਰੀ ਪੰਜਾਬ ਨੂੰ ਤੁਰੰਤ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰ ਦੇਣੀ ਚਾਹੀਦੀ ਹੈ ਨਹੀਂ ਤਾਂ ਪੰਜਾਬ ਦੇ ਲੋਕਾਂ ਅਤੇ ਮੁਲਾਜ਼ਮਾਂ ਦਾ ਰੋਸ਼ ਆਪ ਸਰਕਾਰ ਦਾ ਵੀ ਦਿੱਲੀ ਵਰਗਾ ਹਾਲ ਕਰ ਦਵੇਗਾ । ਉਹਨਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਹੋਇਆਂ ਕਿਹਾ ਕਿ 2027 ਦੇ ਪੰਜਾਬ ਵਿਧਾਨ ਸਭਾ ਦੇ ਨਤੀਜੇ ਦਿੱਲੀ ਵਰਗੇ ਨਾ ਆਉਣ ਇਸ ਦੇ ਲਈ ਮੁੱਖ ਮੰਤਰੀ ਪੰਜਾਬ ਨੂੰ ਤੁਰੰਤ ਪ੍ਰਭਾਵ ਤੋਂ ਪੁਰਾਣੀ ਪੈਨਸ਼ਨ ਪੰਜਾਬ ਵਿੱਚ ਲਾਗੂ ਕਰ ਦੇਣੀ ਚਾਹੀਦੀ ਹੈ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਦਾ ਖਾਮਿਆਜਾ ਦਿੱਲੀ ਵਾਂਗ ਪੰਜਾਬ ਸਰਕਾਰ ਨੂੰ ਵੀ ਭੁਗਤਨਾ ਪਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article22ਵੇਂ ਰਾਜ ਪੱਧਰੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੇ ਦੂਜੇ ਦਿਨ ਖਾਲਸਾ ਕਾਲਜ ਗੜ੍ਹਸ਼ੰਕਰ ਤੇ ਜੇ.ਸੀ.ਟੀ. ਕਲੱਬ ਫਗਵਾੜਾ ਵਲੋਂ ਜਿੱਤਾਂ ਦਰਜ਼
Next articleਅਮਰੀਕਾ ਵੱਲੋਂ ਭਾਰਤੀਆਂ ਨੂੰ ਹੱਥ ਕੜੀਆਂ ਤੇ ਬੇੜੀਆਂ ਚ ਜਕੜ ਕੇ ਡਿਪੋਰਟ ਕਰਨਾ ਮਨੁੱਖੀ ਅਧਿਕਾਰਾਂ ਦਾ ਘਾਣ ਹੈ : ਸੰਤ ਕੁਲਵੰਤ ਰਾਮ ਭਰੋਮਜਾਰਾ