ਮੈਗਾ ਮਾਪੇ ਅਧਿਆਪਕ ਮਿਲਣੀ ਦਾ ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਿਕਰਮਜੀਤ ਸਿੰਘ ਥਿੰਦ ਦੁਆਰਾ ਨਿਰੀਖਣ

ਸਰਕਾਰੀ ਸਕੂਲਾਂ ਵਿੱਚ ਬੱਚੇ ਦਾਖ਼ਲ ਕਰਵਾਓ- ਥਿੰਦ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਸਰਕਾਰੀ ਸਕੂਲਾਂ ਵਿੱਚ ਗੁਣਵੱਤਾ ਭਰਪੂਰ ਸਿੱਖਿਆ ਦਿੱਤੀ ਜਾ ਰਹੀ ਹੈ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਿੱਖਿਆ ਵਿਭਾਗ ਵੱਲੋਂ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਕੈਡਰੀ ਸਿਖਿਆ ਬਿਕਰਮਜੀਤ ਸਿੰਘ ਥਿੰਦ ਨੇ ਸਰਕਾਰੀ ਮਿਡਲ ਸਮਾਰਟ ਸਕੂਲ ਕੜਾਲ ਕਲਾਂ ਵਿਖੇ ਅਯੋਜਿਤ ਮੈਗਾ ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ, ਪਤਵੰਤੇ ਸੱਜਣ ਅਤੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਨੂੰ ਨਵੇਂ ਦਾਖਲੇ ਲਈ ਪ੍ਰੇਰਿਤ ਕਰਦਿਆਂ ਕਹੇ। ਉਨ੍ਹਾਂ ਨਵੰਬਰ ਪ੍ਰੀਖਿਆ ਵਿੱਚ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦੇ ਹੋਏ ਮਿਸ਼ਨ ਸ਼ਤ ਪ੍ਰਤੀਸ਼ਤ , ਗਿਵ ਯੂਅਰ ਬੈਸਟ ਸੰਬੰਧੀ ਅਧਿਆਪਕਾਂ ਨੂੰ ਉਤਸ਼ਾਹਿਤ ਕੀਤਾ l

ਇਸ ਦੌਰਾਨ ਸਕੂਲ ਇੰਚਾਰਜ ਸੰਦੀਪ ਕੁਮਾਰ ਨੇ ਮੈਗਾ ਮਾਪੇ ਅਧਿਆਪਕ ਮਿਲਣੀ ਲਈ ਕੀਤੇ ਵਿਸ਼ੇਸ਼ ਪ੍ਰਬੰਧ ਬਾਰੇ ਜਾਣਕਾਰੀ ਦਿੱਤੀl ਇਸ ਮੌਕੇ ਐਕਟੀਵਿਟੀ ਕੋਆਰਡੀਨੇਟਰ ਸੁਨੀਲ ਬਜਾਜ, ਸਟੈਨੋ ਦਵਿੰਦਰ ਘੁੰਮਣ, ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਮੈਨ ਸਰਬਜੀਤ ਕੌਰ, ਮਾਸਟਰ ਹਰਨੇਕ ਸਿੰਘ, ਰਾਜਵੰਤ ਕੌਰ, ਹਰਪ੍ਰੀਤ ਕੌਰ, ਹੈੱਡ ਟੀਚਰ ਹਰਜਿੰਦਰ ਸਿੰਘ, ਕਰਮਜੀਤ ਸਿੰਘ, ਦਵਿੰਦਰ ਕੌਰ, ਰੁਪਿੰਦਰ ਕੌਰ, ਪਰਮਜੀਤ ਕੌਰ, ਆਸ਼ਾ, ਦਾਮਿਨੀ ਹਾਜਰ ਸਨ।

 

Previous articleਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਕ੍ਰਿਸਮਿਸ ਦਾ ਦਿਹਾੜਾ ਮਨਾਇਆ
Next articleਦੂਜਾ ਟੈਸਟ ਤੇ ਚੌਥਾ ਦਿਨ: ਅਸ਼ਵਿਨ ਤੇ ਅਈਅਰ ਦੀ ਬਦੌਲਤ ਭਾਰਤ ਨੇ ਬੰਗਲਾਦੇਸ਼ ਨੂੰ 3 ਵਿਕਟਾਂ ਨਾਲ ਹਰਾਇਆ, ਲੜੀ 2-0 ਨਾਲ ਜਿੱਤੀ