ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਪਿਛਲੇ ਦਿਨੀਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਸਾਂਸਦ ਡਾਕਟਰ ਰਾਜ ਕੁਮਾਰ ਚੱਬੇਵਾਲ ਦੀ ਇੱਕ ਆਡੀਓ ਕਲਿੱਪ ਵਾਇਰਲ ਹੋਣ ਤੇ ਰਾਮਦਾਸੀਆ ਸਿੱਖ ਸਮਾਜ ਵੱਲੋਂ ਬ੍ਰਹਮ ਸ਼ੰਕਰ ਜਿੰਪਾ ਉੱਤੇ ਇਕ ਵਿਸ਼ੇਸ਼ ਸਮਾਜ ਦੇ ਪ੍ਰਤੀ ਅਪਮਾਨ-ਜਨਕ ਸ਼ਬਦਾਂ ਦੀ ਵਰਤੋਂ ਕਰਨ ਦੇ ਦੋਸ਼ ਲਾਏ ਗਏ ਸਨ। ਇਸ ਸਬੰਧ ਵਿੱਚ ਕੈਬਨਿਟ ਮੰਤਰੀ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਹੈ, ਕਿ ਹਰ ਵਰਗ-ਧਰਮ ਅਤੇ ਸਮਾਜ ਮੇਰੇ ਲਈ ਇਕ ਬਰਾਬਰ ‘ਤੇ ਸਨਮਾਨਜਨਕ ਹੈ। ਉਹਨਾਂ ਨੇ ਕਿਹਾ ਕਿ ਉਹਨਾਂ ਨੇ ਆਪਣੇ ਸਿਆਸੀ ਸਫ਼ਰ ਦੌਰਾਨ ਕਦੇ ਵੀ ਕਿਸੇ ਜਾਤ-ਵਰਗ ਲਈ ਕੋਈ ਗਲਤ ਜਾਂ ਅਪਮਾਨ-ਜਨਕ ਟਿੱਪਣੀ ਨਹੀਂ ਕੀਤੀ ਹੈ ਅਤੇ ਨਾ ਹੀ ਕਿਸੇ ਵੀ ਸਮਾਜ ਲਈ ਗਲਤ ਭਾਸ਼ਾ ਦੀ ਵਰਤੋਂ ਕੀਤੀ ਹੈ। ਪਰ ਫਿਰ ਵੀ ਜੇਕਰ ਕਿਸੇ ਗੱਲ ਕਾਰਣ ਕਿਸੇ ਦੀ ਭਾਵਨਾ ਨੂੰ ਠੇਸ ਪਹੁੰਚੀ ਹੈ ਤਾਂ ਮੈਨੂੰ ਇਸ ਦਾ ਅਫਸੋਸ ਹੈ ਅਤੇ ਇਸ ਲਈ ਮੈਨੂੰ ਹਰ ਵਰਗ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਮੁਆਫੀ ਮੰਗਣ ਵਿੱਚ ਵੀ ਕੋਈ ਇਤਰਾਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਮਾਜ ਦੇ ਹਰ ਵਰਗ ਨੇ ਆਪਣਾ ਵਡਮੁੱਲਾ ਸਹਿਯੋਗ ਦੇ ਕੇ ਇਸ ਮੁਕਾਮ ਤੱਕ ਪਹੁੰਚਾਇਆ ਹੈ ਅਤੇ ਉਹ ਸਾਰਿਆਂ ਦੀ ਸੇਵਾ ਲਈ ਹਰ ਸਮੇਂ ਹਾਜ਼ਰ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly