ਇੰਡੀਅਨ ਆਇਲ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਸਕੂਲ ਚ ਮਨਾਇਆ ਗਿਆ ਸਵੱਛਤਾ ਅਭਿਆਨ

ਕਪੂਰਥਲਾ, (ਸਮਾਜ ਵੀਕਲੀ) ( ਕੌੜਾ )- ਸਰਕਾਰੀ  ਸੀਨੀਅਰ ਸੈਕੈਂਡਰੀ ਸਕੂਲ ਤਲਵੰਡੀ ਚੌਧਰੀਆਂ ਵਿਖੇ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਪ੍ਰਿੰਸੀਪਲ ਡਾਕਟਰ ਧਿਆਨ ਸਿੰਘ ਦੀ ਅਗਵਾਈ ਵਿੱਚ ਸਵੱਛਤਾ ਦਿਵਸ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜਲੰਧਰ ਤੋਂ ਸ਼੍ਰੀ ਗੋਇੰਦਵਾਲ ਸਾਹਿਬ ਤੱਕ ਅੰਡਰਗਰਾਊਂਡ ਐਲਪੀਜੀ ਗੈਸ ਪਾਈਪ ਲਾਈਨ ਵਿਛਾਉਣ ਵਾਲੀ ਕੰਪਨੀ ਦੇ ਡੀਜੀਐਮ ਸਰੇਸ਼ ਕੁਮਾਰ ਵਰਮਾ, ਮੈਨੇਜਰ ਕਨਸਟਰਕਸ਼ਨ ਸੁਮੇਸ਼ ਕੁਮਾਰ, ਮੈਨੇਜਰ ਕੰਸਟਰਕਸ਼ਨ ਅਮਨਦੀਪ ਗਰਗ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਵਿਦਿਆਰਥੀਆਂ ਪਾਸੋਂ ਸਵੱਛਤਾ ਅਭਿਆਨ ਸਬੰਧੀ ਪੇਂਟਿੰਗ ਮੁਕਾਬਲੇ ਕਰਵਾਏ ਗਏ ।ਇੰਡੀਅਨ ਆਇਲ ਵੱਲੋਂ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਜੇਤੂਆਂ ਨੂੰ ਇਨਾਮਾਂ ਦੀ ਵੰਡ ਅਤੇ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ।ਸਕੂਲ ਵਿੱਚ 50 ਦੇ ਕਰੀਬ ਵੱਖ-ਵੱਖ ਕਿਸਮਾਂ ਦੇ ਪੌਦੇ ਵੀ ਲਗਾਏ ਗਏ। ਡੀਜੀਐਮ ਸੁਰੇਸ਼ ਕੁਮਾਰ ਵੱਲੋਂ ਵਿਦਿਆਰਥੀ ਅਤੇ ਅਧਿਆਪਕਾਂ ਨੂੰ ਸਾਫ ਸੁਥਰਾ ਵਾਤਾਵਰਨ ਰੱਖਣ ਲਈ ਸੋਹ ਚੁਕਾਈ ਗਈ ।ਸਕੂਲ ਨੂੰ ਚਾਰ ਡਸਟਬਿਨ ਅਤੇ ਸਕੂਲ ਸਟਾਫ ਨੂੰ ਜੂਟ ਦੇ ਥੈਲੇ ਵੰਡ ਕੇ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ ਕਰਨ ਲਈ ਕਿਹਾ ਗਿਆ। ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਡਾਕਟਰ ਧਿਆਨ ਸਿੰਘ ਨੇ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ।ਇਸ ਮੌਕੇ ਤੇ  ਰਣਜੀਤ ਕੌਰ , ਹਰਭਜਨ ਸਿੰਘ, ਅਮਰੀਕ ਸਿੰਘ, ਸੰਦੀਪ ਕੌਰ, ਗੁਰਪ੍ਰੀਤ ਸਿੰਘ, ਮਨਪ੍ਰੀਤ ਕੌਰ, ਪਰਵਿੰਦਰ ਕੌਰ, ਮਨੂ, ਸੰਤੋਖ ਸਿੰਘ ,ਅਵਤਾਰ ਸਿੰਘ ਸੰਧੂ, ਜਸਕਰਨ ਸਿੰਘ, ਬਲਵਿੰਦਰ ਕੌਰ ,ਦਵਿੰਦਰ ਕੌਰ, ਮਨਿੰਦਰ ਸਿੰਘ ਆਦਿ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ 31 ਜੁਲਾਈ ਤੱਕ ਹੀ ਬਣਨਗੀਆਂ – ਡਾ. ਪਰਮਜੀਤ ਸਿੰਘ
Next articleਹਰ ਮਨੁੱਖ ਲਾਵੇ ਇੱਕ ਰੁੱਖ ਸਕੀਮ “ਤਹਿਤ ਬਲਾਕ ਡੇਹਲੋਂ ਦੇ ਅਧਿਕਾਰੀਆਂ ਨੇ ਜਰਖੜ ਖੇਡ ਸਟੇਡੀਅਮ ਵਿਖੇ ਲਾਏ ਬੂਟੇ