ਕਿਰਾਏਦਾਰਾਂ ਅਤੇ ਨੌਕਰਾਂ ਦਾ ਪੂਰਾ ਵੇਰਵਾ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਨੂੰ ਦੇਣਾ ਲਾਜ਼ਮੀ

ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹੇ ਦੇ ਮਿਉਂਸਪਲ ਕੌਂਸਲ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿਚ ਰਹਿਣ ਵਾਲਾ ਕੋਈ ਵੀ ਵਿਅਕਤੀ ਜੇਕਰ ਆਪਣੇ ਘਰ/ਹੋਟਲ/ਰੈਸਟੋਰੈਂਟ ਵਿਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ/ਨੇਪਾਲੀ ਲਾਂਗਰੀ ਰੱਖੇਗਾ, ਤਾਂ ਉਹ ਉਸ ਦੀ ਸੂਚਨਾ [email protected] ਅਤੇ [email protected] ‘ਤੇ ਇਕ ਹਫ਼ਤੇ ਦੇ ਅੰਦਰ-ਅੰਦਰ ਦੇਣ ਲਈ ਪਾਬੰਦ ਹੋਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਕਾਨ ਮਾਲਕਾਂ ਨੇ ਅਜੇ ਤੱਕ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਨੂੰ ਨਹੀਂ ਦਿੱਤੀ ਹੈ, ਉਹ ਉਕਤ ਈ-ਮੇਲ ‘ਤੇ ਕਿਰਾਏਦਾਰ (ਨਾਮ, ਪਿਤਾ ਦਾ ਨਾਮ, ਫੋਟੋ ਅਤੇ ਆਧਾਰ ਕਾਰਡ) ਦੀ ਸੂਚਨਾ ਇਸ ਹੁਕਮ ਦੇ ਜਾਰੀ ਹੋਣ ਦੀ ਮਿਤੀ ਤੋਂ ਇਕ ਹਫ਼ਤੇ ਦੇ ਅੰਦਰ-ਅੰਦਰ ਦੇਣ। ਉਨ੍ਹਾਂ ਕਿਹਾ ਕਿ ਮਕਾਨ ਮਾਲਕਾ ਵੱਲੋਂ ਰੱਖੋ ਗਏ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਆਦਿ ਕਈ ਵਾਰ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੇ ਮਕਾਨਾਂ ਅਤੇ ਪਬਲਿਕ ਸਥਾਨਾਂ ‘ਤੇ ਹੁੜਦੰਗ ਕਰਦੇ ਰਹਿੰਦੇ ਹਨ, ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਹੈ, ਪਰ ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਪਾਸ ਸਮੇਂ ਸਿਰ ਦਰਜ ਨਹੀਂ ਕਰਵਾਈ ਜਾਂਦੀ ਹੈ। ਇਸ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਉਕਤ ਹੁਕਮ ਲਾਗੂ ਕੀਤਾ ਗਿਆ ਹੈ। ਇਹ ਹੁਕਮ 24 ਫਰਵਰੀ, 2025 ਤੱਕ ਲਾਗੂ ਰਹੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਸਾਬਕਾ ਫੌਜੀ ਨੂੰ ਅੱਠ ਘੰਟੇ ਡਿਜੀਟਲ ਅਰੈਸਟ ਰੱਖ ਕੇ ਸਾਈਵਰ ਠੱਗਾਂ ਨੇ 10.50 ਲੱਖ ਦੀ ਮਾਰੀ ਠੱਗੀ
Next articleਯੁਵਕ ਸੇਵਾਵਾਂ ਵਿਭਾਗ ਨੇ ਨਸ਼ਿਆਂ ਖਿਲਾਫ ਕਰਵਾਇਆ ਜਾਗਰੂਕਤਾ ਸਮਾਗਮ