ਦਫਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ, ਪਾਣੀ ਤੇ ਸੀਵਰੇਜ਼ ਦੇ ਬਿੱਲਾਂ ਦੀ ਕੁਲੈਕਸ਼ਨ ਸ਼ੁਰੂ: ਡਾ.ਅਮਨਦੀਪ ਕੋਰ

ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ

ਹੁਸ਼ਿਆਰਪੁਰ  (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਦਫਤਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਪ੍ਰਾਪਰਟੀ ਟੈਕਸ, ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਬਿੱਲਾਂ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ, ਜਿਥੇ ਲੋਕ ਕੰਮ-ਕਾਜ ਵਾਲੇ ਦਿਨ ਆ ਕੇ ਆਪਣਾ ਪ੍ਰਾਪਰਟੀ ਟੈਕਸ, ਪਾਣੀ ਅਤੇ ਸੀਵਰੇਜ਼ ਦੇ ਬਿੱਲਾਂ ਦੀ ਅਦਾਇਗੀ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਕੈਸ਼ ਕਾਊਂਟਰ 17 ਅਗਸਤ ਦਿਨ ਸ਼ਨੀਵਾਰ ਨੂੰ ਵੀ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਖੁੱਲ੍ਹੇ ਰਹਿਣਗੇ, ਜਿਥੇ ਲੋਕ ਆਪਣਾ ਪ੍ਰਾਪਰਟੀ ਟੈਕਸ, ਪਾਣੀ ਅਤੇ ਸੀਵਰੇਜ਼ ਦੇ ਬਿੱਲਾਂ ਦੀ ਅਦਾਇਗੀ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਵੱਲੋਂ ਕਾਊਂਟਰ ‘ਤੇ ਆਪਣਾ ਟੈਕਸ, ਪਾਣੀ ਅਤੇ ਸੀਵਰੇਜ਼ ਦੇ ਬਿੱਲ ਜਮ੍ਹਾਂ ਕਰਵਾਉਣ ਸਮੇਂ ਘਰ ਦੇ ਬਾਹਰ ਲੱਗੀ ਯੂ.ਆਈ.ਡੀ ਨੰਬਰ ਪਲੇਟ ਦਾ ਵੇਰਵਾ ਵੀ ਲਾਜ਼ਮੀ ਤੌਰ ‘ਤੇ ਰਜਿਸਟਰਡ ਕਰਵਾਉਣ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਜ਼ਿਲ੍ਹੇ ’ਚ 3 ਸਤੰਬਰ ਤੋਂ ਸ਼ੁਰੂ ਹੋਣਗੇ ‘ਖੇਡਾ ਵਤਨ ਪੰਜਾਬ ਦੀਆਂ-2024’ ਖੇਡ ਮੁਕਾਬਲੇ – ਕੋਮਲ ਮਿੱਤਲ
Next articleਨਗਰ ਨਿਗਮ ਹੁਸਿਆਰਪੁਰ ਵਲੋ 19 ਤੋਂ 23 ਅਗਸਤ ਤੱਕ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇਗੀ