ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ 2024-25 ਕਰਵਾਏ ਗਏ

 ਸ੍ਰੀ ਮੁਕਤਸਰ ਸਾਹਿਬ (ਸਮਾਜ ਵੀਕਲੀ) – ਜਸਵਿੰਦਰ ਪਾਲ ਸ਼ਰਮਾ – ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਾਨਯੋਗ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਜਸਪਾਲ ਮੋਂਗਾ, ਉਪ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀ ਰਾਜਿੰਦਰ ਸੋਨੀ, ਉੱਪ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸ੍ਰੀ ਅਜੇ ਸ਼ਰਮਾ, ਸਿੱਖਿਆ ਕਲਾ ਉਤਸਵ ਨੋਡਲ ਅਫਸਰ ਸ੍ਰੀ ਇਕਬਾਲ ਸਿੰਘ ਅਤੇ ਸ੍ਰੀ ਗੁਰਮੇਲ ਸਿੰਘ ਸਾਗੂ ਜੀ ਦੀ ਯੋਗ ਅਗਵਾਈ ਹੇਠ ਜਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ 2024-25 ਕਰਵਾਏ ਗਏ।
 ਇਹਨਾਂ ਮੁਕਾਬਲਿਆਂ ਦੇ ਪ੍ਰਬੰਧਕ ਸ੍ਰੀ ਪ੍ਰਵੀਨ ਸ਼ਰਮਾ, ਸ੍ਰੀ ਤਜਿੰਦਰ ਸਿੰਘ, ਸ਼੍ਰੀ ਧੀਰਜ ਕੁਮਾਰ ਅਤੇ ਸ਼੍ਰੀ ਦੀਪਕ ਅਰੋੜਾ ਰਹੇ । ਇਹਨਾਂ ਮੁਕਾਬਲਿਆਂ ਵਿੱਚ ਬੀ.ਆਰ.ਸੀ ਹਾਲ ਵਿਖੇ ਸੋਲੋ ਇੰਸਟਰੂਮੈਂਟਲ ਮਿਊਜਿਕ ਮੁਕਾਬਲੇ ਕਰਵਾਏ ਗਏ| ਫੋਕ ਡਾਂਸ ਮੁਕਾਬਲੇ ਬਾਬਾ ਨਿਹਾਲ ਸਿੰਘ ਬੀਐਡ ਕਾਲਜ ਵਿਖੇ ਹੋਏ| ਟ੍ਰੈਡੀਸ਼ਨਸਲ ਸਟੋਰੀ ਟੈਲਿੰਗ ਮੁਕਾਬਲੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ ।
 ਹੋਰ ਜਾਣਕਾਰੀ ਦਿੰਦੇ ਹੋਏ ਜਸਵਿੰਦਰ ਪਾਲ ਸ਼ਰਮਾ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਨੋਡਲ ਅਫਸਰਾਂ ਦੀ ਭੂਮਿਕਾ ਸ਼੍ਰੀ ਅਤੁੱਲ ਕੁਮਾਰ, ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਸੂਰੇਵਾਲਾ, ਸ਼੍ਰੀ ਪ੍ਰਦੀਪ ਮਿੱਤਲ, ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਪਾਰਕ (ਮੁਕਤਸਰ), ਸ੍ਰੀਮਤੀ ਡਿੰਪਲ ਵਰਮਾ ਮੁੱਖ ਅਧਿਆਪਿਕਾ ਸਰਕਾਰੀ ਹਾਈ ਸਕੂਲ ਕਰਮਗੜ, ਸ਼੍ਰੀ ਪ੍ਰੀਤਮ ਸਿੰਘ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਬੂੜਾ ਗੁਜਰ ਅਤੇ ਸ਼੍ਰੀ ਹਰਦੀਪ ਕੁਮਾਰ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਭੰਗੇਵਾਲਾ ਵੱਲੋਂ ਨਿਭਾਈ ਗਈ। ਇਸ ਮੌਕੇ ਅਸ਼ਵਨੀ ਕੁਮਾਰ ਡੀਐੱਸਐਮ ਵੀ ਉਚੇਚੇ ਤੌਰ ਤੇ ਪਹੁੰਚੇ |
 ਸਟੇਜ ਦੇ ਸੰਚਾਲਨ ਦੀ ਜਿੰਮੇਵਾਰੀ ਸ੍ਰੀਮਤੀ ਜਸਵਿੰਦਰ ਕੌਰ ਪੰਜਾਬੀ ਮਿਸਟ੍ਰੈਸ ਦੁਆਰਾ ਬਾਖੂਬੀ ਨਿਭਾਈ ਗਈ। ਇਹਨਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ -ਵੱਖ ਸਕੂਲਾਂ ਵਿਚੋਂ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੀ ਕਲ੍ਹਾ ਦਾ ਪ੍ਰਦਰਸ਼ਨ ਕੀਤਾ |
ਪ੍ਰੋਗਰਾਮ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਅਤੇ ਉਹਨਾਂ ਦੇ ਗਾਈਡ ਅਧਿਆਪਕਾਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਇਨਾਮ ਤਕਸੀਮ ਕੀਤੇ ਗਏ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleपूना पैकट एवं इसके दुष्परिणाम
Next articleਅੱਪਰਾ ਵਿਖੇ ਚੌਥੇ ਖੂਨਦਾਨ ਕੈਂਪ ਦੌਰਾਨ 27 ਯੂਨਿਟ ਖੂਨਦਾਨ