ਤੇਲ ਕੀਮਤਾਂ: ਚਿਦੰਬਰਮ ਨੇ ਸਰਕਾਰ ’ਤੇ ਨਿਸ਼ਾਨਾ ਸੇਧਿਆ

Former Union Finance Minister P.Chidambaram

ਨਵੀਂ ਦਿੱਲੀ, (ਸਮਾਜ ਵੀਕਲੀ): ਕਾਂਗਰਸੀ ਨੇਤਾ ਪੀ. ਚਿਦੰਬਰਮ ਨੇ ਤੇਲ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪਿਛਲੇ 19 ਦਿਨਾਂ ਤੋਂ ਇਨ੍ਹਾਂ ਵਿੱਚ ਕੋਈ ਤਬਦੀਲੀ ਨਹੀਂ ਕਿਉਂਕਿ ਸੰਸਦ ਦਾ ਸੈਸ਼ਨ ਚੱਲ ਰਿਹਾ ਹੈ ਜਾਂ ਤੇਲ ਮਾਰਕੀਟਿੰਗ ਕੰਪਨੀਆਂ ਦੇ ਮੁਖੀ ਇੱਕ ਦੂਜੇ ਨਾਲ ਗੱਲਬਾਤ ਨਹੀਂ ਕਰ ਰਹੇ ਕਿਉਂਕਿ ਉਨ੍ਹਾਂ ਦੇ ਫੋਨਾਂ ਦੀ ਪੈਗਾਸਸ ਸਪਾਈਵੇਅਰ ਰਾਹੀਂ ਜਾਸੂਸੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੀਮਤਾਂ ਨਹੀਂ ਬਦਲੀਆਂ ਕਿਉਂਕਿ ਤੇਲ ਮਾਰਕੀਟਿੰਗ ਕੰਪਨੀਆਂ ਦੇ ਸਾਰੇ ਮੁਖੀ 15 ਅਗਸਤ ਤੱਕ ਇਕਾਂਤਵਾਸ ਹਨ ਜਾਂ ਇਸ ਲਈ ਇਹ ਸਾਰੇ ਕਾਰਨ ਜ਼ਿੰਮੇਵਾਰ ਹਨ। ਕਾਂਗਰਸ ਵੱਲੋਂ ਵਧਦੀਆਂ ਤੇਲ ਕੀਮਤਾਂ ਨੂੰ ਲੈ ਕੇ ਸਰਕਾਰ ਦੀ ਲਗਾਤਾਰ ਅਲੋਚਨਾ ਕੀਤੀ ਜਾ ਰਹੀ ਹੈ ਅਤੇ ਇਸੇ ਹਫ਼ਤੇ ਰਾਹੁਲ ਗਾਂਧੀ ਵੱਲੋਂ ਪਾਰਟੀ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਸਣੇ ਸਾਈਕਲ ਰੈਲੀ ਕੱਢ ਦੇ ਇਸ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ ਸੀ

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦੇਸ਼ ਦੇ 47,873 ਪੇਂਡੂ ਵੱਸੋਂ ਵਾਲੇ ਖੇਤਰਾਂ ਵਿੱਚ ਪਾਣੀ ਦੀ ਕੁਆਲਿਟੀ ‘ਮਾੜੀ’
Next articleਉੱਤਰ ਪ੍ਰਦੇਸ਼ ’ਚ ਫਸਲਾਂ ਦੀ ਖਰੀਦ ’ਚ ਬੇਨਿਯਮੀਆਂ ਹੋਈਆਂ: ਟਿਕੈਤ