ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਨਵੀਂ ਦਿੱਲੀ, (ਸਮਾਜ ਵੀਕਲੀ): ਤੇਲ ਕੀਮਤਾਂ ਦਾ ਸ਼ੂਟ ਵਟਣਾ ਅੱਜ ਲਗਾਤਾਰ ਪੰਜਵੇਂ ਦਿਨ ਵੀ ਜਾਰੀ ਰਿਹਾ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅੱਜ 35-35 ਪੈਸੇ ਪ੍ਰਤੀ ਲਿਟਰ ਹੋਰ ਵਧ ਗਈਆਂ। ਇਸ ਸੱਜਰੇ ਵਾਧੇ ਨਾਲ ਪੱਛਮੀ ਬੰਗਾਲ ਵਿੱਚ ਵੀ ਡੀਜ਼ਲ ਨੇ ਸੈਂਕੜਾ ਜੜ ਦਿੱਤਾ ਹੈ। ਸਰਕਾਰੀ ਮਾਲਕੀ ਵਾਲੇ ਈਂਧਣ ਰਿਟੇਲਰਾਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਦਿੱਲੀ ਵਿੱਚ ਹੁਣ ਪੈਟਰੋਲ ਦੀ ਕੀਮਤ 107.59 ਰੁਪਏ ਪ੍ਰਤੀ ਲਿਟਰ ਤੇ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਵਿੱਚ 113.46 ਰੁਪਏ ਪ੍ਰਤੀ ਲਿਟਰ ਨੂੰ ਜਾ ਪੁੱਜੀ ਹੈ। ਦਿੱਲੀ ਤੇ ਮੁੰਬਈ ਵਿੱਚ ਡੀਜ਼ਲ ਦਾ ਭਾਅ ਕ੍ਰਮਵਾਰ 104.38 ਰੁਪਏ ਤੇ 96.32 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। 18 ਤੇ 19 ਅਕਤੂਬਰ ਨੂੰ ਤੇਲ ਕੀਮਤਾਂ ਵਿੱਚ ਕੋਈ ਫੇਰਬਦਲ ਨਾ ਹੋਣ ਮਗਰੋਂ ਪਿਛਲੇ ਪੰਜ ਦਿਨਾਂ ਤੋਂ ਤੇਲ ਕੀਮਤਾਂ ਵਿੱਚ 35-35 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲਖੀਮਪੁਰ ਖੀਰੀ ਹਿੰਸਾ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਡੇਂਗੂ ਹੋਇਆ
Next articleਕਰੋਨਾ: 15906 ਨਵੇਂ ਕੇਸ, 561 ਮੌਤਾਂ