ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਡਾ. ਰਾਕੇਸ਼ ਕੁਮਾਰ ਸ਼ਰਮਾ, ਮੁੱਖ ਖੇਤੀਬਾੜੀ ਅਫਸਰ, ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਪੰਕਜ ਸਿੰਘ ਬਲਾਕ ਖੇਤੀਬਾੜੀ ਅਫਸਰ, ਬਲਾਚੌਰ ਦੀ ਅਗਵਾਈ ਵਿੱਚ ਪਿੰਡ ਰਾਏਪੁਰ (ਗੜ੍ਹੀ) ਵਿਖੇ ਨੈਸ਼ਨਲ ਮਿਸ਼ਨ ਓਨ ਐਡੀਬਲ ਆਇਲਜ਼ – ਤੇਲਬੀਜ ਦੇ ਅਧੀਨ ਕਿਸਾਨ ਟ੍ਰੇਨਿੰਗ ਕੈਂਪ ਲਗਾਇਆ ਗਿਆ। ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਤੋਂ ਡਾ. ਜਸਵਿੰਦਰ ਕੁਮਾਰ, ਸਹਾਇਕ ਪ੍ਰੋਫੈਸਰ, ਵੱਲੋਂ ਆਏ ਕਿਸਾਨਾਂ ਨੂੰ ਤੇਲਬੀਜ ਫਸਲਾਂ ਦੀ ਕਾਸ਼ਤ ਬਾਰੇ ਅਤੇ ਮੁੱਖ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਸਾਨਾਂ ਨੂੰ ਸਰ੍ਹੋਂ ਅਤੇ ਕਣਕ ਦਾ ਸੁਚੱਜੇ ਤਰੀਕੇ ਨਾਲ ਆਪਣੇ ਖੇਤ ਵਿੱਚ ਹੀ ਤਿਆਰ ਕੀਤਾ ਬੀਜ ਵਰਤਣ ਨੂੰ ਤਰਜੀਹ ਦਿੱਤੀ । ਡਾ. ਜਗਮਨਦੀਪ ਕੌਰ, ਖੇਤੀਬਾੜੀ ਵਿਕਾਸ ਅਫਸਰ ਨੇ ਬਜਾਰਾਂ ਵਿੱਚ ਮਿਲਣ ਵਾਲੇ ਸਰ੍ਹੋਂ ਦੇ ਤੇਲ ਵਿੱਚ ਹੋਣ ਵਾਲੀ ਮਿਲਾਵਟ ਬਾਰੇ ਅਤੇ ਉਸਦੇ ਮਨੁੱਖੀ ਸਿਹਤ ਤੇ ਮਾੜੇ ਅਸਰ ਬਾਰੇ ਦੱਸਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ ਕਨੇਲਾ ਕਿਸਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਤੇਲਬੀਜ ਫਸਲਾਂ ਹੇਠ ਰਕਬਾ ਵਧਾਉਣ ਲਈ ਪ੍ਰੇਰਿਤ ਕੀਤਾ। ਸ੍ਰੀ ਰਾਜ ਕੁਮਾਰ, ਖੇਤੀਬਾੜੀ ਵਿਸਥਾਰ ਅਫਸਰ ਵਲੋਂ ਕਿਸਾਨਾਂ ਨੂੰ ਐਗਰੀਸਟੈਕ ਤੇ ਬਣਨ ਵਾਲੀ ਆਈ. ਡੀ. ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਕਿਸਾਨਾਂ ਨੂੰ ਕੁਦਰਤੀ ਖੇਤੀ ਅਪਨਾਉਣ ਲਈ ਉਤਸ਼ਾਹਿਤ ਕੀਤਾ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮੁਹੱਇਆ ਕਰਵਾਏ ਜਾਣ ਵਾਲੇ ਮੂੰਗੀ ਦੇ ਬੀਜ ਅਤੇ ਜਿਪਸਮ ਬਾਰੇ ਜਾਗਰੂਕ ਕੀਤਾ। ਸ੍ਰੀਮਤੀ ਵਿਕਰਮਜੀਤ ਕੌਰ, ਖੇਤੀਬਾੜੀ ਵਿਸਥਾਰ ਅਫਸਰ ਵੱਲੋਂ ਗਰਮ ਰੁੱਤ ਦੀ ਮੂੰਗੀ ਦੀ ਸੁਚੱਜੀ ਕਾਸ਼ਤ ਸੰਬੰਧੀ ਕਿਸਾਨਾਂ ਨਾਲ ਰੂਬਰੂ ਹੋਇਆ ਗਿਆ। ਪ੍ਰਭਜੋਤ ਸਿੰਘ, ਮੁੱਖੀ, ਫਾਰਮਰ ਪ੍ਰੋਡਉਸਰ ਆਰਗਨਾਇਸੇਸ਼ਨ ਵੱਲੋਂ ਆਪਣੀ ਸੰਸਥਾ ਦੀ ਕਾਰਜ ਸ਼ੈਲੀ ਬਾਰੇ ਚਾਨਣਾ ਪਾਇਆ ਗਿਆ ਅਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਆਪਣੇ ਨਾਲ ਜੁੜਣ ਦੀ ਅਪੀਲ ਕੀਤੀ ਗਈ। ਇਸ ਮੌਕੇ ਅਗਾਂਹ ਵਧੂ ਕਿਸਾਨ ਬਲਵਿੰਦਰ ਸਿੰਘ (ਨੰਬਰਦਾਰ) ਰੁੜਕੀ ਖੁਰਦ, ਸੁਖਵਿੰਦਰ ਸਿੰਘ (ਸਰਪੰਚ) ਰਾਏਪੁਰ, ਸ਼ਿੰਗਾਰਾ ਸਿੰਘ ਅਤੇ ਬਲਜੀਤ ਸਿੰਘ ਅਗਾਂਹ ਵਧੂ ਕਿਸਾਨ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



