ਪੁਰਾਣੇ ਬਸਪਾ ਆਗੂਆਂ ਨੇ ਬਾਬਾ ਸਾਹਿਬ ਡਾ ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਬੰਗਾ  (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਅੱਜ ਭਾਰਤ ਦੇ ਮਹਾਨ ਸਪੂਤ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ ਉਸ ਦੇ ਬਾਅਦ ਇੱਕ ਜ਼ਰੂਰੀ ਮੀਟਿੰਗ ਕੀਤੀ ਗਈ ਜਿਸ ਵਿੱਚ ਬਾਬਾ ਸਾਹਿਬ ਦੇ ਸੰਘਰਸ਼ ਵਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਬਾਬਾ ਸਾਹਿਬ ਅਤੇ ਸਾਹਿਬ ਸ੍ਰੀ ਕਾਂਸੀ ਰਾਮ ਸਾਹਿਬ ਜੀ ਦੇ ਮਿਸ਼ਨ ਵਿੱਚ ਆਈ ਖੜੋਤ ਨੂੰ ਦੂਰ ਕਰਨ ਲਈ ਮੀਟਿੰਗ ਕੀਤੀ ਗਈ ਅਤੇ ਜੂਮ ਮੀਟਿੰਗ ਕਰਕੇ ਪੰਜਾਬ ਦੇ ਕੋਨੇ ਕੋਨੇ ਤੋ ਨਿਰਾਸ਼ ਹੋਏ ਘਰ ਬੈਠੇ ਮਿਸ਼ਨ ਦੇ ਸਾਥੀਆਂ ਨਾਲ ਸਲਾਹ ਮਸ਼ਵਰਾ ਵੀ ਕੀਤਾ ਗਿਆ ਅਤੇ ਇਹ ਫੈਸਲਾ ਲਿਆ ਗਿਆ ਕਿ ਕਿ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੇ ਮਿਸ਼ਨ ਦੀ ਪੂਰਤੀ ਲਈ ਹਰ ਸੰਭਵ ਉਪਰਾਲਾ ਸਾਥੀਆਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ ਇਸ ਮੌਕੇ ਬਸਪਾ ਦੇ ਸਾਬਕਾ ਇੰਚਾਰਜ ਨਿਰਮਲ ਸਿੰਘ ਸੁੰਮਣ,ਅਤੇ ਸ੍ਸੀਨੀਅਰ ਸਾਥੀ ਸ਼੍ਰੀ ਰਮੇਸ਼ ਕੌਲ ਜੀ ਫਗਵਾੜਾ, ਸ਼੍ਰੀ ਵਿਜੈ ਬੰਧਣ ਜੀ ਜਲੰਧਰ ਅਤੇ ਸ਼੍ਰੀ ਸੁੱਖ ਘੁਮਾਣ ਜੀ ਹਾਜ਼ਰ ਹੋਏ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਡਾ ਅੰਬੇਡਕਰ ਬੁੱਧਿਸਟ ਟਰੱਸਟ ਬੰਗਾ ਵਲੋਂ ਬਾਬਾ ਸਾਹਿਬ ਜੀ ਦਾ ਪ੍ਰੀਨਿਰਵਾਣ ਦਿਵਸ ਮਨਾਇਆ
Next articleਪਿੰਡ ਝਿੰਗੜਾਂ ਵਿਖੇ ਬਾਬਾ ਸਾਹਿਬ ਡਾ ਅੰਬੇਡਕਰ ਜੀ ਦਾ ਪ੍ਰੀ ਨਿਰਵਾਣ ਦਿਵਸ ਮਨਾਇਆ ਗਿਆ