ਕਪੂਰਥਲਾ (ਸਮਾਜ ਵੀਕਲੀ) ( ਕੌੜਾ )-ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਵਾਉਣ, ਪੈਡਿੰਗ ਡੀ ਏ ਕਿਸ਼ਤਾਂ ਲੈਣ ਅਤੇ ਹੋਰ ਬਕਾਇਆ ਭੱਤਿਆਂ ਨੂੰ ਲਾਗੂ ਕਰਵਾਉਣ ਲਈ ਗੋਰਮਿੰਟ ਟੀਚਰ ਯੂਨੀਅਨ ਪੰਜਾਬ ਵੱਲੋਂ ਮੁਹਾਲੀ ਵਿਖੇ ਪੰਜਾਬ ਸਰਕਾਰ ਨੂੰ ਘੇਰਨ ਲਈ ਦਿੱਤੇ ਗਏ ਧਰਨੇ ਵਿੱਚ ਕਪੂਰਥਲਾ ਤੋਂ ਵੱਡੀ ਗਿਣਤੀ ਵਿੱਚ ਅਧਿਆਪਕ ਪ੍ਰਧਾਨ ਸੁਖਚੈਨ ਸਿੰਘ ਬੱਧਨ, ਜੁਗਿੰਦਰ ਸਿੰਘ ਅਮਾਨੀਪੁਰ, ਬਲਬੀਰ ਸਿੰਘ ਕਾਲਰੂ, ਸੁਖਦੇਵ ਸਿੰਘ ਬੂਲਪੁਰ ਦੀ ਅਗਵਾਈ ਹੇਠ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਰਵਾਨਾ ਹੋਏ।ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਨਾਲ ਧੱਕਾ ਕਰ ਰਹੀ ਹੈ। ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਆਈ ਏ ਐਸ ਅਤੇ ਪੀ ਸੀ ਐਸ ਲਾਬੀ ਨੂੰ ਡੀ ਏ ਦੀਆਂ ਦਿੱਤੀਆਂ ਜਾ ਰਹੀਆਂ ਹਨ ਜਦ ਕਿ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਵਾਂਝੇ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਧਿਆਪਕਾਂ ਦੀਆਂ ਗੈਰ ਵਿੱਦਿਅਕ ਡਿਊਟੀਆਂ ਲਗਾਤਾਰ ਲਾਈਆਂ ਜਾ ਰਹੀਆਂ ਹਨ।ਇਸ ਮੌਕੇ ਅਵਤਾਰ ਸਿੰਘ ਹੈਬਤਪੁਰ, ਗੁਰਪ੍ਰੀਤ ਸਿੰਘ ਮੰਗੂਪੁਰ, ਸੁਖਵਿੰਦਰ ਸਿੰਘ ਠੱਟਾ ਨਵਾਂ , ਸੁਖਨਿੰਦਰ ਸਿੰਘ ਬੂਲਪੁਰ, ਮਨਜੀਤ ਸਿੰਘ, ਗੁਰਮੇਜ਼ ਸਿੰਘ ਰੇਸ਼ਮ ਸਿੰਘ, ਮਨਜਿੰਦਰ ਸਿੰਘ, ਰਮੇਸ਼ ਕੰਬੋਜ ਲਾਧੂਕਾ ਮੰਡੀ, ਸ਼ਿੰਦਰ ਸਿੰਘ, ਅਮ੍ਰਿੰਤ ਪਾਲ ਸਿੰਘ,ਹਰਵਿੰਦਰ ਸਿੰਘ, ਕੰਵਲਪ੍ਰੀਤ ਸਿੰਘ, ਅਮਨਦੀਪ ਸਿੰਘ, ਤੇਜਿੰਦਰ ਸਿੰਘ, ਯੁਗੇਸ਼ ਸ਼ੋਰੀ ਗੁਰਮੇਜ਼ ਸਿੰਘ ਆਦਿ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



