ਪੰਜਾਬ ਸਰਕਾਰ ਮੁਲਾਜ਼ਮ ਦੀ ਪੁਰਾਣੀ ਪੈਨਸ਼ਨ ਤੁਰੰਤ ਬਹਾਲ ਕਰੇ -ਸੰਗਤ ਰਾਮ,ਕੋਹਲੀ
ਕਪੂਰਥਲਾ, (ਸਮਾਜ ਵੀਕਲੀ) (ਕੌੜਾ )-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ ਤੇ ਜ਼ਿਲ੍ਹਾ ਹੈਡਕੁਆਰਟਰ ਕਪੂਰਥਲਾ ਵਿਖੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਬਰਾਤਰੀ ਜਥੇਬੰਦੀਆਂ ਵੱਲੋਂ ਪੰਜਾਬ ਦੇ ਮੁੱਖੋਂ ਦੀ ਭਗਵੰਤ ਮਾਨ ਦੇ ਪੁਤਲੇ ਫੂਕੇਅਤੇ ਜ਼ੋਰਦਾਰ ਨਾਰੇਬਾਜ਼ੀ ਕੀਤੀ ਗਈ ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਤ ਰਾਮ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਮਾਸਟਰ ਕੈਡਰ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਕੋਹਲੀ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਰੇਬਾਜੀ ਕੀਤੀ ਗਈ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਤੁਰੰਤ ਮੁਲਾਜ਼ਮਾਂ ਦਾ 16% ਡੀਏ ਦਾ ਬਕਾਇਆ ਜਾਰੀ ਕੀਤਾ ਜਾਵੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕੀਤਾ ਜਾਵੇ। ਜਲਸੇ ਨੂੰ ਸੰਬੋਧਨ ਕਰਦੇ ਹੋਏ ਡੀਸੀ ਦਫਤਰ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸੰਧੂ ਪ੍ਰਿਤਪਾਲ ਸਿੰਘ ਨੇ ਆਖਿਆ ਕਿ ਪੰਜਾਬ ਸਰਕਾਰ 17.7.20 ਦਾ ਮਾਰੂ ਪੱਤਰ ਤੁਰੰਤ ਰੱਦ ਕਰੇ। ਮੁਲਾਜ਼ਮਾਂ ਦਾ ਟੈਟ ਪਾਸ ਕਰਨ ਵਾਲਾ ਪੱਤਰ ਵੀ ਰੱਦ ਕੀਤਾ ਜਾਵੇ। ਜਿਲਾ ਹੈਡ ਕੁਆਰਟਰ ਤੇ ਬਹੁਤ ਭਾਰੀ ਸੰਖਿਆ ਵਿੱਚ ਔਰਤ ਮੁਲਾਜ਼ਮਾਂ ਪੰਜਾਬ ਸਬਾਡੀਨੇਟਸ ਸਰਵਿਸ ਫੈਡਰੇਸ਼ਨ ਦੇ ਮੁਲਾਜ਼ਮ ਸਿਹਤ ਵਿਭਾਗ ਦੇ ਮੁਲਾਜ਼ਮ ਪੀ ਡਬਲੂ ਡੀ ਦੀ ਮੁਲਾਜਮ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਧਰਨੇ ਨੂੰ ਸੰਬੋਧਨ ਕਰਦੇ ਹੋਏ ਮਾਸਟਰ ਨਰੇਸ਼ ਕੋਹਲੀ ਨੇ ਆਖਿਆ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਤੇ ਫਰਵਰੀ ਮਹੀਨੇ ਵਿੱਚ ਵਿਧਾਨ ਸਭਾ ਦੇ ਸੈਸ਼ਨ ਵਿੱਚ ਵਿਧਾਨ ਸਭਾ ਦਾ ਚੰਡੀਗੜ੍ਹ ਵਿਖੇ ਘੇਰਾਓ ਕੀਤਾ ਜਾਵੇਗਾ। ਇਸ ਮੌਕੇ ਗੁਰਮੁੱਖ ਸਿੰਘ ਬਾਬਾ, ਹਰਪ੍ਰੀਤ ਸਿੰਘ ਸੰਧੂ, ਗੁਲਸ਼ਨ ਕੁਮਾਰ, ਹਰਪ੍ਰੀਤ ਪਾਲ ਸਿੰਘ, ਨਿਰਮਲ ਸਿੰਘ, ਪਰਮਿੰਦਰ ਸਿੰਘ, ਸੰਗਤ ਰਾਮ,ਤਰਮਿੰਦਰ ਮੱਲੀ, ਸਰਤਾਜ ਸਿੰਘ, ਜਗਮੋਹਨ ਸਿੰਘ ਜਾਗਲਾ, ਪ੍ਰਿਤਪਾਲ ਸਿੰਘ, ਗੁਰਮੁਖ ਸਿੰਘ ਬਾਬਾ, ਨਰੇਸ਼ ਕੁਮਾਰ ਕੋਹਲੀ, ਨਰੇਸ਼ ਕੁਮਾਰ, ਸਨੀ ਸਹੋਤਾ,ਸੰਦੀਪ ਦੁਰਗਾਪੁਰ ਅਤੇ ਹੋਰ ਸਾਥੀ ਹਾਜਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



