*25 ਨਵੰਬਰ ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਨੂੰ ਲੈ ਕੇ ਦਿੱਲੀ ਵਿਖੇ ਹੋਵੇਗੀ ਇਤਿਹਾਸਿਕ ਮਹਾਂਰੈਲੀ*
ਅੱਪਰਾ/ਫਿਲੌਰ (ਸਮਾਜ ਵੀਕਲੀ ) (ਦੀਪਾ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀਪੀਐਫ ਕਰਮਚਾਰੀ ਯੂਨੀਅਨ ਦੇ ਸੱਦੇ ਤੇ ਅੱਜ ਵੱਖ-ਵੱਖ ਸਕੂਲਾਂ ਅਤੇ ਦਫ਼ਤਰਾਂ ਵਿੱਚ ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਕਰਨੈਲ ਫ਼ਿਲੌਰ ਜਿਲ੍ਹਾ ਪ੍ਰਧਾਨ ਗੌਰਮਿੰਟ ਟੀਚਰਜ਼ ਯੂਨੀਅਨ ਜਿਲ੍ਹਾ ਜਲੰਧਰ ਦੀ ਅਗਵਾਈ ਹੇਠ ਫੂਕੀਆਂ ਗਈਆਂ । ਇਸ ਮੌਕੇ ਉਪਰੋਕਤ ਆਗੂਆਂ ਨੇ ਕਿਹਾ ਕਿ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਅਧੂਰਾ ਨੋਟੀਫਿਕੇਸ਼ਨ ਮੁੱਖ ਮੰਤਰੀ ਪੰਜਾਬ ਨੇ ਲਾਈਵ ਹੋ ਕੇ ਕੀਤਾ ਸੀ ਅਤੇ ਕਿਹਾ ਸੀ ਕਿ ਅਸੀਂ ਪੁਰਾਣੀ ਪੈਨਸ਼ਨ ਬਹਾਲ ਕਰਨ ਜਾ ਰਹੇ ਹਾਂ, ਜਿਸ ਦੀ ਐਸ.ਓ.ਪੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸਿਤਮਜਰੀਫੀ ਇਹ ਹੈ ਕਿ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਪੁਰਾਣੀ ਪੈਨਸ਼ਨ ਦੀ ਐਸ.ਓ.ਪੀ ਜਾਰੀ ਨਹੀਂ ਕੀਤੀ ਗਈ, ਜੋ ਕਿ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਹੈ। ਉਹਨਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਜੋ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਉਣ ਜਾ ਰਹੀ ਹੈ, ਉਸ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕਰੇ ਅਤੇ ਐਨ.ਪੀ.ਐਸ ਦੇ ਖਾਤੇ ਬੰਦ ਕਰਕੇ ਜੀ.ਪੀ.ਐਫ ਦੇ ਖਾਤੇ ਤੁਰੰਤ ਖੋਲੇ। ਉਹਨਾਂ ਸਾਰੇ ਮੁਲਾਜ਼ਮਾਂ ਨੂੰ 25 ਨਵੰਬਰ ਦੀ ਦਿੱਲੀ ਵਿਖੇ ਹੋਣ ਜਾ ਰਹੀ ਇਤਿਹਾਸਿਕ ਮਹਾਂਰੈਲੀ ਦੀ ਜੋਰ-ਸ਼ੋਰ ਨਾਲ ਤਿਆਰੀ ਕੀਤੀ ਜਾ ਰਹੀ ਹੈ ਜਿਸ ਵਿੱਚ ਪੰਜਾਬ ਤੋਂ ਐਨਪੀਐਸ ਕਰਮਚਾਰੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਲੇਖ ਰਾਜ ਪੰਜਾਬੀ, ਸੁਸ਼ੀਲ ਕੁਮਾਰ, ਅਮਨਦੀਪ, ਰਾਧੇਸ਼ਾਮ, ਗੁਰਿੰਦਰ ਸਿੰਘ, ਅਨਿਲ ਕੁਮਾਰ, ਸੰਦੀਪ ਕੁਮਾਰ, ਰਾਜਿੰਦਰ ਕੁਮਾਰ, ਪ੍ਰਮਜੀਤ ਸੁਮਨ, ਰਾਜਦੀਪ ਕੌਰ, ਆਰਤੀ, ਰੀਨਾ ਰਾਣੀ, ਹਰਦੀਪ ਕੌਰ, ਸਵਰਨਜੀਤ ਕੌਰ, ਗੁਰਪਰੀਤ ਕੌਰ, ਆਦਿ ਹਾਜ਼ਰ ਸਨ।



