HOME *ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਫੂਕੀਆਂ ਗਈਆਂ ਕਾਪੀਆਂ।*

*ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਫੂਕੀਆਂ ਗਈਆਂ ਕਾਪੀਆਂ।*

*25 ਨਵੰਬਰ ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਨੂੰ ਲੈ ਕੇ ਦਿੱਲੀ ਵਿਖੇ ਹੋਵੇਗੀ ਇਤਿਹਾਸਿਕ ਮਹਾਂਰੈਲੀ।*
ਰਾਏਕੋਟ   (ਸਮਾਜ ਵੀਕਲੀ)   ਗੁਰਭਿੰਦਰ ਸਿੰਘ ਗੁਰੀ-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ. ਪੀ. ਐੱਫ਼. ਕਰਮਚਾਰੀ ਯੂਨੀਅਨ ਦੇ ਸੱਦੇ ‘ਤੇ ਅੱਜ ਪੁਰਾਣੀ ਪੈਨਸ਼ਨ ਦੇ 18 ਨਵੰਬਰ, 2022 ਵਾਲੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਬਲਾਕ ਪ੍ਰਧਾਨ ਸੁਭਾਸ਼ ਗੋਇਲ, ਹਰਜਿੰਦਰ ਸਿੰਘ ਅਤੇ ਸ਼ਿੰਗਾਰਾ ਸਿੰਘ ਦੀ ਅਗਵਾਈ ਵਿੱਚ ਵੱਖ – ਵੱਖ ਥਾਵਾਂ ‘ਤੇ ਫੂਕੀਆਂ ਗਈਆਂ । ਆਗੂਆਂ ਨੇ ਕਿਹਾ ਕਿ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਅਧੂਰਾ ਨੋਟੀਫਿਕੇਸ਼ਨ ਮੁੱਖ ਮੰਤਰੀ ਪੰਜਾਬ ਨੇ ਲਾਈਵ ਹੋ ਕੇ ਕੀਤਾ ਸੀ ਅਤੇ ਕਿਹਾ ਸੀ ਕਿ ਅਸੀਂ ਪੁਰਾਣੀ ਪੈਨਸ਼ਨ ਬਹਾਲ ਕਰਨ ਜਾ ਰਹੇ ਹਾਂ, ਜਿਸ ਦੀ ਐੱਸ .ਓ.ਪੀ. ਬਾਅਦ ਵਿੱਚ ਜਾਰੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਪੁਰਾਣੀ ਪੈਨਸ਼ਨ ਦੀ ਐੱਸ. ਓ.ਪੀ. ਜਾਰੀ ਨਹੀਂ ਕੀਤੀ ਗਈ, ਜੋ ਕਿ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਹੈ। ਉਹਨਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਜੋ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਉਣ ਜਾ ਰਹੀ ਹੈ, ਉਸ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕਰੇ ਅਤੇ ਐੱਨ.ਪੀ. ਐੱਸ. ਦੇ ਖਾਤੇ ਬੰਦ ਕਰਕੇ ਜੀ.ਪੀ. ਐੱਫ਼. ਦੇ ਖਾਤੇ ਤੁਰੰਤ ਖੋਲ੍ਹੇ ।ਆਗੂਆਂ ਨੇ ਸਾਰੇ ਮੁਲਾਜ਼ਮਾਂ ਨੂੰ 25 ਨਵੰਬਰ ਦੀ ਦਿੱਲੀ ਵਿਖੇ ਹੋਣ ਜਾ ਰਹੀ ਇਤਿਹਾਸਿਕ ਮਹਾਂਰੈਲੀ ਦੀ ਜੋਰ-ਸ਼ੋਰ ਨਾਲ ਤਿਆਰੀ ਕਰਨ ਲਈ ਕਿਹਾ। ਇਸ ਮਹਾਂਰੈਲੀ ਵਿੱਚ ਪੰਜਾਬ ਤੋਂ ਐੱਨ. ਪੀ. ਐੱਸ. ਕਰਮਚਾਰੀਆਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਵੱਖ – ਵੱਖ ਥਾਵਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੇ ਰੋਸ ਦਿਵਸ ਵਿੱਚ ਬਲਾਕ ਰਾਏਕੋਟ ਦੇ ਸੈੰਕਡ਼ੇ ਅਧਿਆਪਕ ਕੁਲਵਿੰਦਰ ਸਿੰਘ, ਚਰਨਜੀਤ ਸਿੰਘ, ਅਵਤਾਰ ਸਿੰਘ, ਸੁਖਦੇਵ ਸਿੰਘ, ਕੇਸਰ ਸਿੰਘ, ਮੈਡਮ ਮਨਪ੍ਰੀਤ ਕੌਰ, ਕਮਲਜੀਤ ਕੌਰ, ਜਤਿੰਦਰ ਕੌਰ, ਸੁਖਵੀਰ ਕੌਰ, ਮਨਜੀਤ ਕੌਰ (ਪ੍ਰਾਇਮਰੀ ਵਿੰਗ) ਸ੍ਰੀ ਕੇਵਲ ਕ੍ਰਿਸ਼ਨ, ਸ੍ਰੀਮਤੀ ਕਵਲਜੀਤ ਕੌਰ, ਸ੍ਰੀਮਤੀ ਜਸਵਿੰਦਰ ਕੌਰ, ਸ਼੍ਰੀਮਤੀ ਮਨਦੀਪ ਕੌਰ, ਸ੍ਰੀਮਤੀ ਭੁਪਿੰਦਰ ਕੌਰ, ਸ੍ਰੀਮਤੀ ਦਰਸ਼ਨਾ, ਸ੍ਰੀ ਵਿਕਾਸ ਕੁਮਾਰ ਗੋਇਲ, ਕੈਂਪਸ ਮੈਨੇਜਰ ਜਸਵੀਰ ਸਿੰਘ (ਸੈਕੰਡਰੀ ਵਿੰਗ) ਆਦਿ ਅਧਿਆਪਕ ਸਾਹਿਬਾਨ ਹਾਜ਼ਰ ਸਨ। ਸਮੂਹ ਅਧਿਆਪਕਾਂ ਨੇ ਆਪਣਾ ਰੋਸ ਜ਼ਾਹਿਰ ਕਰਕੇ ਪੰਜਾਬ ਸਰਕਾਰ ਤੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਜ਼ੋਰਦਾਰ ਮੰਗ ਕੀਤੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪਿੱਪਲ ਦਾ ਦਰਖਤ ਕੱਟ ਰਹੇ ਵਿਅਕਤੀ ਨੂੰ ਜੰਗਲਾਤ ਵਿਭਾਗ ਨੇ ਰੋਕਿਆ
Next articleਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸਤਾਬਦੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ